ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰਦੇ ਨਜ਼ਰ ਆ ਰਹੇ ਹਨ। ਦਰਅਸਲ ਇਸ ਵਾਰ ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਿਹਾ, ਜਿਸ ਤੋਂ ਬਾਅਦ ਵਿਰੋਧੀ ਲਗਾਤਾਰ ਉਨ੍ਹਾਂ ਦੇ ਬਿਆਨ ਦੀ ਨਿੰਦਾ ਕਰ ਰਹੇ ਹਨ।
ਇਸਦੀ ਨਿੰਦਾ ਕਰਦੇ ਹੋਏ ਰਾਘਵ ਚੱਢਾ ਨੇ ਟਵੀਟ ਕਰਕੇ ਕਿਹਾ ਕਿ ਮੈਂ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਵਾਲਿਆਂ ਦੀ ਨਿੰਦਾ ਕਰਦਾ ਹਾਂ। ਸ਼ਹੀਦ-ਏ-ਆਜ਼ਮ ਭਗਤ ਸਿੰਘ ਇੱਕ ਨਾਇਕ, ਇੱਕ ਦੇਸ਼ ਭਗਤ, ਇੱਕ ਕ੍ਰਾਂਤੀਕਾਰੀ ਅਤੇ ਮਿੱਟੀ ਦੇ ਇੱਕ ਸੱਚੇ ਪੁੱਤਰ ਹਨ।
Shameful that some call him a terrorist. Shaheed-e-Azam Bhagat Singh is a hero, a patriot, a revolutionary and a true son of the soil.
INQUILAB ZINDABAD! pic.twitter.com/7mpTalt3g1
— Raghav Chadha (@raghav_chadha) July 15, 2022
ਇਸਦੀ ਨਿੰਦਾ ਕਰਦੇ ਹੋਏ ਹਰਪਾਲ ਚੀਮਾ ਨੇ ਟਵੀਟ ਕਰਕੇ ਕਿਹਾ ਕਿ ਸ਼ਹੀਦ ਭਗਤ ਸਿੰਘ ਸਾਡੇ ਦੇਸ਼ ਦੇ ਨਾਇਕ ਹਨ। ਦੇਸ਼ ਦੀ ਆਜ਼ਾਦੀ ਲਈ ਸ਼ਹੀਦਾਂ ਨੇ ਆਪਣਾ ਖੂਨ ਡੋਲ੍ਹਿਆ ਹੈ। ਮਹਾਨ ਕੁਰਬਾਨੀਆਂ ਦਿੱਤੀਆਂ ਹਨ। ਇੱਕ ਸੰਵਿਧਾਨਿਕ ਅਹੁਦੇ ‘ਤੇ ਹੁੰਦੇ ਹੋਏ ਸਿਮਰਨਜੀਤ ਸਿੰਘ ਮਾਨ ਦਾ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣਾ ਬੇਹੱਦ ਨਿੰਦਣਯੋਗ ਹੈ। ਸਿਮਰਨਜੀਤ ਮਾਨ ਤੁਰੰਤ ਸਮੁੱਚੇ ਪੰਜਾਬ ਅਤੇ ਦੇਸ਼ ਤੋਂ ਮੁਆਫ਼ੀ ਮੰਗਣ।
ਸ਼ਹੀਦ ਭਗਤ ਸਿੰਘ ਸਾਡੇ ਦੇਸ਼ ਦੇ ਨਾਇਕ ਹਨ। ਦੇਸ਼ ਦੀ ਆਜ਼ਾਦੀ ਲਈ ਸ਼ਹੀਦਾਂ ਨੇ ਆਪਣਾ ਖੂਨ ਡੋਲ੍ਹਿਆ ਹੈ। ਮਹਾਨ ਕੁਰਬਾਨੀਆਂ ਦਿੱਤੀਆਂ ਹਨ।
ਇੱਕ ਸੰਵਿਧਾਨਿਕ ਅਹੁਦੇ ‘ਤੇ ਹੁੰਦੇ ਹੋਏ ਸਿਮਰਨਜੀਤ ਸਿੰਘ ਮਾਨ ਦਾ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣਾ ਬੇਹੱਦ ਨਿੰਦਣਯੋਗ ਹੈ। ਸਿਮਰਨਜੀਤ ਮਾਨ ਤੁਰੰਤ ਸਮੁੱਚੇ ਪੰਜਾਬ ਅਤੇ ਦੇਸ਼ ਤੋਂ ਮੁਆਫ਼ੀ ਮੰਗਣ।
— Adv Harpal Singh Cheema (@HarpalCheemaMLA) July 15, 2022
ਅਨਮੋਲ ਗਗਨ ਮਾਨ ਦੁਆਰਾ ਵੀ ਇਸਦੀ ਨਿੰਦਾ ਕੀਤੀ ਗਈ ਹੈ।
On one hand we have CM @ArvindKejriwal Ji & CM @BhagwantMann ji who want every child to know about the sacrifice of #ShaheedBhagatSingh ji
On the other hand we have Simranjeet Singh Mann who has time and again insulted Shaheed-E-Azam by calling him a terrorist.
Shameful
— Anmol Gagan Maan (@AnmolGaganMann) July 15, 2022