ਗੈਂਗਸਟਰ ਜਗਰੂਪ ਸਿੰਘ ਰੂਪਾ ਦਾ ਸ਼ੁੱਕਰਵਾਰ ਤੜਕੇ ਤਰਨਤਾਰਨ ਦੇ ਜੱਦੀ ਪਿੰਡ ਜੌੜਾ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ।
ਤਿੰਨ ਮੈਂਬਰੀ ਮੈਡੀਕਲ ਬੋਰਡ ਵੱਲੋਂ ਉਸ ਦਾ ਪੋਸਟਮਾਰਟਮ ਸਰਕਾਰੀ ਮੈਡੀਕਲ ਕਾਲਜ ਵਿੱਚ ਕੀਤਾ ਗਿਆ, ਜੋ ਦੇਰੀ ਨਾਲ ਕਰੀਬ 1 ਵਜੇ ਪੂਰਾ ਹੋਇਆ।
ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ‘ਚ ਕਥਿਤ ਤੌਰ ‘ਤੇ ਸ਼ਾਮਲ ਦੋ ਗੈਂਗਸਟਰਾਂ ਨੂੰ ਬੁੱਧਵਾਰ ਨੂੰ ਅੰਮ੍ਰਿਤਸਰ ‘ਚ ਪੰਜਾਬ ਪੁਲਸ ਨੇ ਮੁਕਾਬਲੇ ‘ਚ ਮਾਰ ਦਿੱਤਾ।
ਕਰੀਬ ਪੰਜ ਘੰਟੇ ਤੱਕ ਚੱਲੇ ਇਸ ਆਪਰੇਸ਼ਨ ਵਿੱਚ ਗੈਂਗਸਟਰ ਜਗਰੂਪ ਰੂਪਾ ਅਤੇ ਮਨਪ੍ਰੀਤ ਉਰਫ਼ ਮੰਨੂ ਕੁੱਸਾ ਮਾਰਿਆ ਗਿਆ।
ਰੂਪਾ ਅਤੇ ਕੁੱਸਾ ਅੰਮ੍ਰਿਤਸਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਭਕਨਾ ਪਿੰਡ ਵਿੱਚ ਇੱਕ ਇਮਾਰਤ ਵਿੱਚ ਲੁਕੇ ਹੋਏ ਸਨ। ਮੂਸੇਵਾਲਾ ਦੇ ਕਤਲ ਤੋਂ ਬਾਅਦ ਉਹ ਫਰਾਰ ਸਨ।
ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ 29 ਮਈ ਨੂੰ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।