GTA News Media

Top Info Bar
22.1°C Toronto Loading date...
India Punjab

ਰਾਹੁਲ ਗਾਂਧੀ ਸਮੇਤ ਕਈ ਕਾਂਗਰਸ ਨੇਤਾਵਾਂ ਨੂੰ ਕੀਤਾ ਗ੍ਰਿਫ਼ਤਾਰ

ਰਾਹੁਲ ਗਾਂਧੀ ਸਮੇਤ ਕਈ ਕਾਂਗਰਸ ਨੇਤਾਵਾਂ ਨੂੰ ਕੀਤਾ ਗ੍ਰਿਫ਼ਤਾਰ
Share this post via:

ਮਹਿੰਗਾਈ, ਬੇਰੁਜ਼ਗਾਰੀ ਅਤੇ ਖਾਣ-ਪੀਣ ਦੀਆਂ ਵਸਤਾਂ ‘ਤੇ ਜੀਐਸਟੀ ਦੇ ਮੁੱਦਿਆਂ ਦੇ ਖ਼ਿਲਾਫ਼ ਸੰਸਦ ਤੋਂ ਰਾਸ਼ਟਰਪਤੀ ਭਵਨ ਤੱਕ ਰੋਸ ਮਾਰਚ ਸ਼ੁਰੂ ਕਰਨ ਤੋਂ ਬਾਅਦ ਰਾਹੁਲ ਗਾਂਧੀ ਅਤੇ ਸ਼ਸ਼ੀ ਥਰੂਰ ਸਮੇਤ ਕਈ ਕਾਂਗਰਸ ਨੇਤਾਵਾਂ ਨੂੰ ਅੱਜ ਹਿਰਾਸਤ ‘ਚ ਲੈ ਲਿਆ ਗਿਆ।  ਦਿੱਲੀ ਪੁਲਿਸ ਨੇ ਬੁੱਧਵਾਰ ਨੂੰ ਪਾਰਟੀ ਨੂੰ ਪੱਤਰ ਲਿਖ ਕੇ ਮਾਰਚ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਪਰ ਫਿਰ ਵੀ ਕਾਂਗਰਸ ਪ੍ਰਦਰਸ਼ਨ ਕਰਨ ਲਈ ਸੜਕਾਂ ‘ਤੇ ਉਤਰ ਆਈ। ਅਜਿਹੇ ‘ਚ ਜਵਾਬੀ ਕਾਰਵਾਈ ‘ਚ ਕਾਂਗਰਸ ਦੇ ਕਈ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਦੌਰਾਨ ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਟਵੀਟ ਕੀਤਾ, ”ਅੱਜ ਇਕ ਵਾਰ ਫਿਰ ਕਾਂਗਰਸ ਦੇ ਸੰਸਦ ਮੈਂਬਰਾਂ ਨੂੰ ਮਹਿੰਗਾਈ, ਬੇਰੁਜ਼ਗਾਰੀ ਅਤੇ ਜੀਐੱਸਟੀ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨ ਦੇ ਲੋਕਤਾਂਤਰਿਕ ਅਧਿਕਾਰ ਤੋਂ ਇਨਕਾਰ ਕਰ ਦਿੱਤਾ ਗਿਆ। ਸਾਨੂੰ ਵਿਜੇ ਚੌਂਕ ਵਿਖੇ ਪੁਲਿਸ ਵੈਨ ਵਿਚ ਬਿਠਾਇਆ ਗਿਆ। ਇੱਕ ਗੱਲ ਸਾਫ਼ ਹੈ,  ਜੋ ਡਰਦੇ ਹਨ ਸਿਰਫ਼ ਉਹੀ ਡਰਾਉਣ ਦੀ ਕੋਸ਼ਿਸ਼ ਕਰਦੇ ਹਨ!”