ਚੰਡੀਗੜ੍ਹ, 13 ਅਗਸਤ – ਅਧਿਕਾਰੀਆਂ ਨੇ ਦੱਸਿਆ ਕਿ ਕਰੋਨਾਵਾਇਰਸ ਦੇ ਮਾਮਲਿਆਂ ਵਿੱਚ ਵਾਧੇ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਜਨਤਕ ਥਾਵਾਂ ‘ਤੇ ਫੇਸ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਹੈ।
ਰਾਜ ਦੇ ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ ਦੁਆਰਾ ਰਾਜ ਦੇ ਸਾਰੇ ਡਿਵੀਜ਼ਨਲ, ਡਿਪਟੀ ਕਮਿਸ਼ਨਰਾਂ, ਜ਼ੋਨਲ ਇੰਸਪੈਕਟਰ ਜਨਰਲ ਆਫ਼ ਪੁਲਿਸ, ਪੁਲਿਸ ਕਮਿਸ਼ਨਰਾਂ ਅਤੇ ਸਿਵਲ ਸਰਜਨਾਂ ਨੂੰ ਐਡਵਾਈਜ਼ਰੀ ਜਾਰੀ ਕੀਤੀ ਗਈ।