GTA News Media

Top Info Bar
22.1°C Toronto Loading date...
Canada

ਕੈਨੇਡਾ ਵਿਚ ਇੱਕ ਪੰਜਾਬੀ ਨੌਜਵਾਨ ਦੀ ਭਿਆਨਕ ਸੜਕ ਹਾਦਸੇ ਦੌਰਾਨ ਮੌਤ

ਕੈਨੇਡਾ ਵਿਚ ਇੱਕ ਪੰਜਾਬੀ ਨੌਜਵਾਨ ਦੀ ਭਿਆਨਕ ਸੜਕ ਹਾਦਸੇ ਦੌਰਾਨ ਮੌਤ
Share this post via:

ਫਿਰੋਜ਼ਪੁਰ ਜਿ਼ਲ੍ਹੇ ਦੇ ਪਿੰਡ ਲੋਹਗੜ੍ਹ ਦੇ ਇੱਕ ਨੌਜਵਾਨ ਸ਼ੁਭਦੀਪ ਦੀ ਕੈਨੇਡਾ ਵਿੱਚ ਸੜਕ ਹਾਦਸੇ ਦੌਰਾਨ ਟਰੱਕ ਨੂੰ ਅੱਗ ਲੱਗਣ ਕਾਰਨ ਮੌਤ ਹੋ ਗਈ। ਇਸ ਹਾਦਸੇ ਵਿਚ ਉਸਦਾ ਸਾਥੀ ਗੰਭੀਰ ਜਖ਼ਮੀ ਹੋ ਗਿਆ ਜਿਸਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਸ਼ੁਭਦੀਪ ਮਾਪਿਆਂ ਦਾ ਇਕਲੌਤਾ ਪੁੱਤ ਸੀ ਜੋ ਪਿਛਲੇ ਪੰਜ ਸਾਲਾਂ ਤੋਂ ਕਨੇਡਾ ਦੇ ਬਰੈਂਪਟਨ ਸ਼ਹਿਰ ਵਿੱਚ ਰਹਿ ਰਿਹਾ ਸੀ ।

ਸ਼ੁਭਦੀਪ ਸਿੰਘ ਨੂੰ ਡੇਢ ਮਹੀਨੇ ਪਹਿਲਾਂ ਹੀ PR ਮਿਲੀ ਸੀ ਅਤੇ ਇਸ ਸਾਲ ਉਸਨੇ ਵਾਪਸ ਪੰਜਾਬ ਜਾਣਾ ਸੀ।ਸ਼ੁਭਦੀਪ ਸਿੰਘ ਦਾ ਬੜੇ ਚਾਵਾਂ ਨਾਲ ਵਿਆਹ ਕਰਨਾ ਸੀ ਪਰ ਇਸ ਹਾਦਸੇ ਨੇ ਉਨ੍ਹਾਂ ਦੇ ਸਭ ਚਾਵਾਂ ਨੂੰ ਚਕਨਾਚੂਰ ਕਰ ਦਿੱਤਾ ਹੈ। ਇਸ ਘਟਨਾ ਨੂੰ ਲੈ ਕੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।