GTA News Media

Top Info Bar
22.1°C Toronto Loading date...
Canada

ਸਸਕੈਚਵਨ ਵਿੱਚ ਵਾਪਰੀ ਛੁਰੇਬਾਜ਼ੀ ਦੀ ਘਟਨਾ ਦੀ ਟਰੂਡੋ ਵੱਲੋਂ ਕੀਤੀ ਸਖ਼ਤ ਨਿਖੇਧੀ

ਸਸਕੈਚਵਨ ਵਿੱਚ ਵਾਪਰੀ ਛੁਰੇਬਾਜ਼ੀ ਦੀ ਘਟਨਾ ਦੀ ਟਰੂਡੋ ਵੱਲੋਂ ਕੀਤੀ ਸਖ਼ਤ ਨਿਖੇਧੀ
Share this post via:

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸਸਕੈਚਵਨ ਵਿੱਚ ਵਾਪਰੀ ਛੁਰੇਬਾਜ਼ੀ ਦੀ ਘਟਨਾ ਦੀ ਨਿੰਦਾ ਕੀਤੀ ਹੈ ਅਤੇ ਇਸ ਘਟਨਾ ਨੂੰ ‘ਭਿਆਨਕ ਅਤੇ ਦਿਲ ਦਹਿਲਾਉਣ ਵਾਲੀ’ ਦੱਸਿਆ ਹੈ। ਕੈਨੇਡੀਅਨ ਸੂਬੇ ਸਸਕੈਚਵਨ ‘ਚ ਐਤਵਾਰ ਸਵੇਰੇ ਚਾਕੂ ਨਾਲ ਹੋਏ ਹਮਲਿਆਂ ‘ਚ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖਮੀ ਹੋ ਗਏ। ਮੁਲਜ਼ਮਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਸੋਮਵਾਰ ਨੂੰ ਓਟਵਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰੂਡੋ ਨੇ ਆਖਿਆ ਕਿ ਇਸ ਘਟਨਾ ਵਿੱਚ ਆਪਣੇ ਪਿਆਰਿਆਂ ਤੇ ਨਜ਼ਦੀਕੀਆਂ ਨੂੰ ਗੰਵਾਉਣ ਵਾਲਿਆਂ ਦੀ ਦੁੱਖ ਦੀ ਘੜੀ ਵਿੱਚ ਉਹ ਵੀ ਸ਼ਾਮਲ ਹਨ।ਜਿਹੜੇ ਲੋਕ ਜ਼ਖ਼ਮੀ ਹੋਏ ਹਨ ਉਨ੍ਹਾਂ ਦੇ ਦਰਦ ਨੂੰ ਵੀ ਉਹ ਮਹਿਸੂਸ ਕਰ ਸਕਦੇ ਹਨ।ਇਸ ਤਰ੍ਹਾਂ ਦੀ ਜਾਂ ਕਿਸੇ ਵੀ ਤਰ੍ਹਾਂ ਦੀ ਹਿੰਸਾ ਦੀ ਸਾਡੇ ਦੇਸ਼ ਵਿੱਚ ਕੋਈ ਥਾਂ ਨਹੀਂ ਹੈ।ਉਨ੍ਹਾਂ ਸਾਰਿਆਂ ਨੂੰ ਸਾਵਧਾਨ ਰਹਿਣ ਤੇ ਅਧਿਕਾਰੀਆਂ ਤੋਂ ਮਿਲਣ ਵਾਲੀ ਅਪਡੇਟ ਵੱਲ ਧਿਆਨ ਦੇਣ ਲਈ ਆਖਿਆ।ਉਨ੍ਹਾਂ ਆਖਿਆ ਕਿ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਦੇਣ ਜਾਂ ਮਦਦ ਲਈ 911 ਉੱਤੇ ਕਾਲ ਕੀਤਾ ਜਾਵੇ।

ਟਰੂਡੋ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਵੱਲੋਂ ਜੇਮਜ਼ ਸਮਿੱਥ ਕ੍ਰੀ ਨੇਸ਼ਨ ਦੇ ਅਧਿਕਾਰੀਆਂ ਤੇ ਸਸਕੈਚਵਨ ਦੇ ਪ੍ਰੀਮੀਅਰ ਸਕੌਟ ਮੋਅ ਨਾਲ ਗੱਲਬਾਤ ਕੀਤੀ ਗਈ ਹੈ।ਉਨ੍ਹਾਂ ਇਹ ਭਰੋਸਾ ਵੀ ਦਿਵਾਇਆ ਕਿ ਅਜਿਹੇ ਮੌਕੇ ਫੈਡਰਲ ਸਰਕਾਰ ਹਰ ਤਰ੍ਹਾਂ ਦੀ ਮਦਦ ਕਰਨ ਲਈ ਤਿਆਰ ਹੈ। ਇਸ ਘਟਨਾ ਤੋਂ ਬਾਅਦ ਓਟਵਾ ਵਿੱਚ ਪਾਰਲੀਆਮੈਂਟ ਹਿੱਲ ਦੇ ਪੀਸ ਟਾਵਰ ਤੇ ਸਸਕੈਚਵਨ ਵਿੱਚ ਸਥਿਤ ਫੈਡਰਲ ਬਿਲਡਿੰਗਾਂ ਉੱਤੇ ਝੰਡੇ ਅੱਧੇ ਝੁਕੇ ਰੱਖੇ ਜਾਣ ਦਾ ਟਰੂਡੋ ਵੱਲੋਂ ਐਲਾਨ ਕੀਤਾ ਗਿਆ।