CM ਭਗਵੰਤ ਮਾਨ ਨੇ ਗੰਨਾ ਕਿਸਾਨਾਂ ਦਾ 75 ਕਰੋੜ ਰੁਪਏ ਦਾ ਬਕਾਇਆ ਕੀਤਾ ਜਾਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੰਨਾ ਕਿਸਾਨਾਂ ਦਾ 75 ਕਰੋੜ ਰੁਪਏ ਦਾ ਬਕਾਇਆ ਜਾਰੀ ਕਰ ਦਿੱਤਾ ਹੈ। ਵਿੱਤ ਵਿਭਾਗ ਨੇ ਸ਼ੂਗਰਫੈੱਡ ਨੂੰ 75 ਕਰੋੜ ਰੁਪਏ ਜਾਰੀ ਕੀਤੇ ਹਨ। ਕਿਸਾਨਾਂ ਦੀ ਰਾਸ਼ੀ ਸਰਕਾਰੀ ਮਿੱਲਾਂ ‘ਤੇ ਬਕਾਇਆ ਸੀ। ਮੁੱਖ ਮੰਤਰੀ ਨੇ 7 ਸਤੰਬਰ ਤੱਕ ਸਾਰੇ ਬਕਾਏ ਜਾਰੀ ਕਰਨ ਦੀ ਗੱਲ ਕਹੀ ਸੀ।
ਦੱਸ ਦਈਏ ਕਿ ਪਿਛਲੀ ਦਿਨੀ ਕਿਸਾਨਾਂ ਨਾਲ ਹੋਈ ਮੀਟਿੰਗ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ 15 ਅਗਸਤ ਤੱਕ 100 ਕਰੋੜ ਹੋਰ ਜਾਰੀ ਕਰਨ ਦੀ ਗੱਲ ਆਖੀ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਮਹੀਨੇ ਹੀ ਗੰਨਾ ਕਿਸਾਨਾਂ ਦੇ ਬਕਾਇਆ ਦੇ 100 ਕਰੋੜ ਰੁਪਏ ਹੋਰ ਜਾਰੀ ਕਰ ਦਿੱਤੇ ਸਨ ਪਰ ਅੱਜ 75 ਕਰੋੜ ਰੁਪਏ ਬਕਾਇਆ ਰਾਸ਼ੀ ਜਾਰੀ ਕੀਤੀ ਗਈ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਗਵਾਈ ‘ਚ ਕੁਝ ਦਿਨ ਪਹਿਲਾਂ ਮੀਟਿੰਗ ‘ਚ ਇਹ ਫ਼ੈਸਲਾ ਲਿਆ ਸੀ ਕਿ ਸਰਕਾਰ ਵਲੋਂ 15 ਅਗਸਤ ਤੱਕ 100 ਕਰੋੜ ਹੋਰ ਜਾਰੀ ਕੀਤੇ ਜਾਣਗੇ। ਆਪਣਾ ਵਾਅਦਾ ਪੂਰਾ ਕਰਦੇ ਹੋਏ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੇ ਖਾਤੇ ‘ਚ ਟਰਾਂਸਫ਼ਰ ਕਰ ਦਿੱਤੀ ਗਈ ਹੈ। ਇਸਦੇ ਨਾਲ ਹੀ ਪੰਜਾਬ ਸਰਕਾਰ ਵਲੋਂ ਬਾਕੀ ਰਾਸ਼ੀ ਰੁਪਏ 7 ਸਤੰਬਰ ਨੂੰ ਜਾਰੀ ਕਰ ਲਈ ਕਿਹਾ ਸੀ।