ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੈਥ ਦੀ ਸਿਹਤ ਨੂੰ ਲੈ ਕੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ । ਬਕਿੰਘਮ ਪੈਲੇਸ ਦਾ ਕਹਿਣਾ ਹੈ ਕਿ ਮਹਾਰਾਣੀ ਐਲਿਜ਼ਾਬੈਥ ਡਾਕਟਰਾਂ ਦੀ ਨਿਗਰਾਨੀ ਹੇਠ ਹੈ। ਖ਼ਬਰਾਂ ਮੁਤਾਬਕ ਮਹਾਰਾਣੀ ਐਲਿਜ਼ਾਬੈਥ ਦੀ ਸਿਹਤ ਠੀਕ ਨਹੀਂ ਹੈ। ਇੱਕ ਫੋਟੋ ਵਿੱਚ ਮਹਾਰਾਣੀ ਐਲਿਜ਼ਾਬੈਥ ਦਾ ਹੱਥ ਨੀਲਾ ਦਿਖਾਈ ਦੇ ਰਿਹਾ ਸੀ। ਇਸ ਕਾਰਨ ਲੋਕ ਉਸ ਦੀ ਸਿਹਤ ਨੂੰ ਲੈ ਕੇ ਕਾਫੀ ਚਿੰਤਤ ਹਨ।
ਸ਼ਾਹੀ ਪਰਿਵਾਰ ਨੇ ਮਹਾਰਾਣੀ ਐਲਿਜ਼ਾਬੈਥ ਦੀ ਸਿਹਤ ਬਾਰੇ ਸੋਸ਼ਲ ਮੀਡੀਆ ‘ਤੇ ਲੋਕਾਂ ਨੂੰ ਅਪਡੇਟ ਕੀਤਾ ਹੈ। ਆਪਣੇ ਬਿਆਨ ਵਿੱਚ ਬ੍ਰਿਟੇਨ ਦੇ ਸ਼ਾਹੀ ਪਰਿਵਾਰ ਨੇ ਕਿਹਾ, “ਮਹਾਰਾਣੀ ਦੇ ਡਾਕਟਰ ਮਹਾਰਾਣੀ ਦੀ ਸਿਹਤ ਲਈ ਚਿੰਤਤ ਹਨ ਅਤੇ ਉਨ੍ਹਾਂ ਨੇ ਉਸ ਨੂੰ ਡਾਕਟਰੀ ਨਿਗਰਾਨੀ ਹੇਠ ਰਹਿਣ ਦੀ ਸਿਫਾਰਸ਼ ਕੀਤੀ ਹੈ।
ਬਿਆਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਮਹਾਰਾਣੀ ਬਾਲਮੋਰਲ ਵਿੱਚ ਹੈ। ਮਹਾਰਾਣੀ ਨੇ ਬੁੱਧਵਾਰ ਨੂੰ ਉਸਦੀ ਪ੍ਰੀਵੀ ਕੌਂਸਲ ਦੀ ਇੱਕ ਵਰਚੁਅਲ ਮੀਟਿੰਗ ਵਿੱਚ ਸ਼ਾਮਲ ਹੋਣਾ ਸੀ। ਇਹ ਖ਼ਬਰ ਮਹਾਰਾਣੀ ਵੱਲੋਂ ਲਿਜ਼ ਟਰਸ ਨੂੰ ਯੂਕੇ ਦਾ ਨਵਾਂ ਪ੍ਰਧਾਨ ਮੰਤਰੀ ਨਿਯੁਕਤ ਕੀਤੇ ਜਾਣ ਦੇ ਇੱਕ ਦਿਨ ਬਾਅਦ ਵੀ ਆਈ ਹੈ। ਟਰਸ ਆਪਣੇ 70 ਸਾਲਾਂ ਦੇ ਸ਼ਾਸਨ ਦੌਰਾਨ ਮਹਾਰਾਣੀ ਦੁਆਰਾ ਨਿਯੁਕਤ ਕੀਤੇ ਗਏ 15ਵੇਂ ਪ੍ਰਧਾਨ ਮੰਤਰੀ ਹਨ।