GTA News Media

Top Info Bar
22.1°C Toronto Loading date...
Health

ਪਪੀਤਾ ਦੇ ਸੇਵਨ ਨਾਲ ਹੁੰਦੀਆਂ ਬੁਹੁਤ ਸਾਰੀਆਂ ਬਿਮਾਰੀਆਂ ਦੂਰ

ਪਪੀਤਾ ਦੇ ਸੇਵਨ ਨਾਲ ਹੁੰਦੀਆਂ ਬੁਹੁਤ ਸਾਰੀਆਂ ਬਿਮਾਰੀਆਂ ਦੂਰ
Share this post via:

ਪਪੀਤਾ ਇਕ ਅਜਿਹਾ ਫਲ ਹੈ, ਜੋ ਆਪਣੇ ਅੰਦਰ ਗੁਣਾਂ ਦਾ ਭੰਡਾਰ ਸਮੋਈ ਬੈਠਾ ਹੈ। ਇਸ ‘ਚ ਵਿਟਾਮਿਨ-ਸੀ ਦੀ ਕਾਫੀ ਮਾਤਰਾ ਹੁੰਦੀ ਹੈ। ਇਸ ਤੋਂ ਇਲਾਵਾ ਇਸ ‘ਚ ਵਿਟਾਮਿਨ-ਬੀ ਮੌਜੂਦ ਹੁੰਦਾ ਹੈ। ਇਸ ‘ਚ ਪਾਇਆ ਜਾਣ ਵਾਲਾ ‘ਪਪੇਇਨ’ ਨਾਂ ਦਾ ਤੱਤ ਭੋਜਨ ਨੂੰ ਸਹੀਂ ਢੰਗ ਨਾਲ ਪਚਾਉਣ ‘ਚ ਮਦਦ ਕਰਦਾ ਹੈ, ਜਿਸ ਨਾਲ ਭੋਜਨ ਪ੍ਰਤੀ ਰੁਚੀ ਪੈਦਾ ਹੁੰਦੀ ਹੈ। ਆਓ ਜਾਣਦੇ ਹਾਂ ਪਪੀਤਾ ਖਾਣ ਨਾਲ ਹੋਣ ਵਾਲੇ ਫ਼ਾਇਦਿਆਂ ਬਾਰੇ:

ਅੱਖਾਂ ਲਈ ਫਾਇਦੇਮੰਦ 
ਪਪੀਤੇ ‘ਚ ਵਿਟਾਮਿਨ-ਏ ਦੀ ਕਾਫ਼ੀ ਮਾਤਰਾ ਹੁੰਦਾ ਹੈ, ਜਿਸ ਕਾਰਨ ਇਹ ਅੱਖਾਂ ਲਈ ਫ਼ਾਇਦੇਮੰਦ ਹੁੰਦਾ ਹੈ। ਇਸ ਤੋਂ ਇਲਾਵਾ ਇਹ ਸਾਡੇ ਸਰੀਰ ਨੂੰ ਕਈ ਰੋਗਾਂ ਨਾਲ ਲੜਨ ਦੀ ਸਮਰੱਥਾ ਵੀ ਪ੍ਰਦਾਨ ਕਰਦਾ ਹੈ।

ਢਿੱਡ ਲਈ ਫ਼ਾਇਦੇਮੰਦ 
ਰੋਜ਼ਾਨਾ ਸਵੇਰੇ ਖ਼ਾਲੀ ਢਿੱਡ ਪਪੀਤਾ ਖਾਣ ਨਾਲ ਕਬਜ਼ ਦੂਰ ਹੁੰਦੀ ਹੈ ਅਤੇ ਬਵਾਸੀਰ ਤੋਂ ਆਰਾਮ ਮਿਲਦਾ ਹੈ। ਇਸ ਦੀ ਰੋਜ਼ਾਨਾ ਵਰਤੋਂ ਨਾਲ ਗੈਸ, ਢਿੱਡ ‘ਚ ਦਰਦ ਅਤੇ ਉਲਟੀ ਆਦਿ ਆਉਣ ਦੀ ਸਮੱਸਿਆ ਦੂਰ ਹੋ ਜਾਂਦੀ ਹੈ।

ਚਮੜੀ ਦੇ ਰੋਗਾਂ ਤੋਂ ਮਿਲੇ ਆਰਾਮ 
ਕੱਚੇ ਪਪੀਤੇ ਦਾ ਰਸ ਜੇਕਰ ਚਮੜੀ ’ਤੇ ਹੋਣ ਵਾਲੀ ਖਾਜ, ਖੁਜਲੀ, ਦਾਦ ‘ਤੇ ਲਗਾਇਆ ਜਾਵੇ ਤਾਂ ਜਲਦੀ ਆਰਾਮ ਮਿਲਦਾ ਹੈ। ਇਸ ਤੋਂ ਇਲਾਵਾ ਚਿਹਰੇ ‘ਤੇ ਪਪੀਤੇ ਦਾ ਲੇਪ ਬਣਾ ਕੇ ਲਗਾਉਣ ਨਾਲ ਫ਼ਿਨਸੀਆਂ ਤੋਂ ਆਰਾਮ ਮਿਲਦਾ ਹੈ ਅਤੇ ਚਿਹਰੇ ‘ਤੇ ਚਮਕ ਆ ਜਾਂਦੀ ਹੈ।

ਭਾਰ ਨੂੰ ਘਟਾਉਂਦਾ ਹੈ 
ਜੰਕ ਫੂਡ ਖਾਣ ਕਰਕੇ ਜ਼ਿਆਦਾਤਰ ਲੋਕ ਮੋਟਾਪੇ ਦੇ ਸ਼ਿਕਾਰ ਹਨ। ਭਾਰ ਘੱਟ ਕਰਨ ਲਈ ਲੋਕ ਜਿਮ ਅਤੇ ਡਾਈਟ ਚਾਰਟ ਨੂੰ ਫਾਲੋ ਕਰਦੇ ਹਨ। ਤੁਸੀਂ ਆਪਣਾ ਭਾਰ ਘੱਟ ਕਰਨਾ ਚਾਹੁੰਦੇ ਹੋ ਤਾਂ ਆਪਣੀ ਖ਼ੁਰਾਕ ‘ਚ ਪਪੀਤੇ ਨੂੰ ਜ਼ਰੂਰ ਸ਼ਾਮਲ ਕਰੋ।

ਖੂਨ ਦੀ ਕਮੀ ਨੂੰ ਕਰੇ ਦੂਰ
ਪਪੀਤਾ ਖਾਣ ਨਾਲ ਸਰੀਰ ‘ਚ ਖੂਨ ਦੀ ਕਮੀ ਦੀ ਸਮੱਸਿਆ ਹਮੇਸ਼ਾ ਲਈ ਦੂਰ ਹੋ ਜਾਂਦੀ ਹੈ। ਇਸ ਲਈ ਜਿਨ੍ਹਾਂ ਲੋਕਾਂ ਦੇ ਸਰੀਰ ‘ਚ ਖੂਨ ਦੀ ਕਮੀ ਹੋਵੇ ਤਾਂ ਹਰ ਰੋਜ਼ ਪਪੀਤੇ ਦੀ ਵਰਤੋਂ ਕਰੋ।

ਪਾਚਨ ਸ਼ਕਤੀ ਨੂੰ ਰੱਖਦਾ ਠੀਕ 
ਪਾਚਨ ਤੰਤਰ ਲਈ ਪਪੀਤੇ ਸਭ ਤੋਂ ਵਧੀਆ ਹੈ। ਕਦੇ-ਕਦੇ ਅਸੀਂ ਜੰਕ ਫੂਡ ਜਾਂ ਤੇਲ ਵਾਲਾ ਖਾਣਾ ਖਾਣ ਨੂੰ ਮਜਬੂਰ ਹੁੰਦੇ ਹਾਂ। ਇਸ ਸਥਿਤੀ ’ਚ ਤੁਸੀਂ ਇਕ ਪਪੀਤਾ ਜ਼ਰੂਰ ਖਾਓ। ਪਪੀਤੇ ‘ਚ ਫਾਈਬਰ ਦੇ ਨਾਲ-ਨਾਲ ਪਪੈਨ ਨਾਂ ਦਾ ਇਕ ਐਨਜ਼ਾਈਮ ਪਾਇਆ ਜਾਂਦਾ ਹੈ, ਜੋ ਪਾਚਨ ਸ਼ਕਤੀ ਨੂੰ ਠੀਕ ਰੱਖਦਾ ਹੈ।