ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇਕ ਵਾਰ ਫਿਰ PM ਮੋਦੀ ‘ਤੇ ਹਮਲਾ ਬੋਲਿਆ ਹੈ। ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ ਕਿ ਚੀਨ ਨੇ ਅਪ੍ਰੈਲ 2020 ਦੀ ਸਥਿਤੀ ਨੂੰ ਬਹਾਲ ਕਰਨ ਦੀ ਭਾਰਤ ਦੀ ਮੰਗ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ। ਪ੍ਰਧਾਨ ਮੰਤਰੀ ਨੇ ਬਿਨਾਂ ਕਿਸੇ ਲੜਾਈ ਦੇ ਚੀਨ ਨੂੰ 1000 ਵਰਗ ਕਿਲੋਮੀਟਰ ਜ਼ਮੀਨ ਦਿੱਤੀ ਹੈ।
ਉਨ੍ਹਾਂ ਟਵੀਟ ਕੀਤਾ, ਚੀਨ ਨੇ ਅਪ੍ਰੈਲ 2020 ਤੱਕ ਜਿਉਂ ਦੀ ਤਿਉਂ ਸਥਿਤੀ ਬਹਾਲ ਕਰਨ ਦੀ ਭਾਰਤ ਦੀ ਮੰਗ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਪ੍ਰਧਾਨ ਮੰਤਰੀ ਨੇ ਬਿਨਾਂ ਲੜੇ 1000 ਵਰਗ ਕਿਲੋਮੀਟਰ ਦਾ ਇਲਾਕਾ ਚੀਨ ਨੂੰ ਸੌਂਪ ਦਿੱਤਾ। ਰਾਹੁਲ ਨੇ ਪੁੱਛਿਆ, ਕੀ ਭਾਰਤ ਸਰਕਾਰ ਦੱਸ ਸਕਦੀ ਹੈ ਕਿ ਇਹ ਖੇਤਰ ਕਦੋਂ ਵਾਪਸ ਲਿਆ ਜਾਵੇਗਾ? ਇਹ ਪਹਿਲੀ ਵਾਰ ਨਹੀਂ ਹੈ ਜਦੋਂ ਰਾਹੁਲ ਗਾਂਧੀ ਨੇ ਇਸ ਮੁੱਦੇ ‘ਤੇ ਸਰਕਾਰ ਨੂੰ ਘੇਰਿਆ ਹੋਵੇ। ਇਸ ਤੋਂ ਪਹਿਲਾਂ ਵੀ ਉਹ ਕਈ ਵਾਰ ਸਰਕਾਰ ਨੂੰ ਨਿਸ਼ਾਨਾ ਬਣਾ ਚੁੱਕੇ ਹਨ।
मोदी जी व उनके चापलूसों ने हज़ारों किलोमीटर भारतीय भूमि चीन को सौंप दी।
हम इसे कब वापस हासिल कर रहे हैं?
— Rahul Gandhi (@RahulGandhi) August 2, 2021