GTA News Media

Top Info Bar
22.1°C Toronto Loading date...
Punjab

ਭਾਜਪਾ ਨੇ ਪੰਜਾਬ ਦੇ 11 ‘ਆਪ’ ਵਿਧਾਇਕਾਂ ਨੂੰ 25-25 ਕਰੋੜ ਰੁਪਏ ਦੀ ਪੇਸ਼ਕਸ਼ ਕਰਕੇ ਖਰੀਦਣ ਦੀ ਕੀਤੀ ਕੋਸ਼ਿਸ਼, ਇਕ ਨੂੰ ਜਾਨੋਂ ਮਾਰਨ ਦੀ ਧਮਕੀ: ਹਰਪਾਲ ਚੀਮਾ

ਭਾਜਪਾ ਨੇ ਪੰਜਾਬ ਦੇ 11 ‘ਆਪ’ ਵਿਧਾਇਕਾਂ ਨੂੰ 25-25 ਕਰੋੜ ਰੁਪਏ ਦੀ ਪੇਸ਼ਕਸ਼ ਕਰਕੇ ਖਰੀਦਣ ਦੀ ਕੀਤੀ ਕੋਸ਼ਿਸ਼, ਇਕ ਨੂੰ ਜਾਨੋਂ ਮਾਰਨ ਦੀ ਧਮਕੀ: ਹਰਪਾਲ ਚੀਮਾ
Share this post via:

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਭਾਜਪਾ ‘ਤੇ ਪੰਜਾਬ ‘ਚ ‘ਆਪ’ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕਰਨ ਦੇ ਦੋਸ਼ਾਂ ਨੂੰ ਦੁਹਰਾਉਂਦੇ ਹੋਏ ਬੁੱਧਵਾਰ ਨੂੰ ਉਨ੍ਹਾਂ 11 ਵਿਧਾਇਕਾਂ ਦੇ ਨਾਂ ਲਏ, ਜਿਨ੍ਹਾਂ ਨੂੰ ਕਥਿਤ ਤੌਰ ‘ਤੇ ਭਗਵਾ ਪਾਰਟੀ ਨੇ ਸੰਪਰਕ ਕੀਤਾ ਸੀ।

ਵਿਧਾਇਕਾਂ ਵਿੱਚ ਦਿਨੇਸ਼ ਚੱਢਾ, ਰਮਨ ਅਰੋੜਾ, ਬੁੱਧ ਰਾਮ, ਕੁਲਵੰਤ ਪੰਡੋਰੀ, ਨਰਿੰਦਰ ਕੌਰ ਭਾਰਜ, ਰਜਨੀਸ਼ ਦਹੀਆ, ਰੁਪਿੰਦਰ ਸਿੰਘ ਹੈਪੀ, ਸ਼ੀਤਲ ਅੰਗੁਰਾਲ, ਮਨਜੀਤ ਸਿੰਘ ਬਿਲਾਸਪੁਰ, ਲਾਭ ਸਿੰਘ ਉਗੋਕੇ ਅਤੇ ਬਲਜਿੰਦਰ ਕੌਰ ਸ਼ਾਮਲ ਹਨ।

ਚੀਮਾ ਨੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਦੇ ਨਾਲ ਪ੍ਰੈੱਸ ਕਾਨਫਰੰਸ ਦੌਰਾਨ ਦੋਸ਼ ਲਾਇਆ ਕਿ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ ਸਨ।

“ਉਹ ਇਕੱਲਾ ਨਹੀਂ ਹੈ। ਉਨ੍ਹਾਂ ਕਿਹਾ ਕਿ ਕੁਝ ਹੋਰ ਵਿਧਾਇਕਾਂ ਨੂੰ ਵੀ “ਭਾਜਪਾ ਦੇ ਏਜੰਟਾਂ” ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ। ਉਨ੍ਹਾਂ ਦੋਸ਼ ਲਾਇਆ ਕਿ 35 ਵਿਧਾਇਕਾਂ ਤੱਕ ਪਹੁੰਚ ਕੀਤੀ ਗਈ ਸੀ ਅਤੇ ਉਨ੍ਹਾਂ ਵਿੱਚੋਂ 10 ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ।

ਉਨ੍ਹਾਂ ਨੂੰ 25 ਕਰੋੜ ਰੁਪਏ ਨਕਦ ਦੇਣ ਦੀ ਪੇਸ਼ਕਸ਼ ਕੀਤੀ ਗਈ ਸੀ। ਚੀਮਾ ਨੇ ਦੋਸ਼ ਲਾਇਆ ਕਿ ਇਨ੍ਹਾਂ ਵਿੱਚੋਂ ਕੁਝ ਨੂੰ ਤਾਂ ਸੀਬੀਆਈ ਅਤੇ ਈਡੀ ਦੇ ਛਾਪਿਆਂ ਦੀ ਧਮਕੀ ਵੀ ਦਿੱਤੀ ਗਈ ਸੀ।