GTA News Media

Top Info Bar
22.1°C Toronto Loading date...
Entertainment

ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ; ਸਜ਼ਾ ਮੁਅੱਤਲ

ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ; ਸਜ਼ਾ ਮੁਅੱਤਲ
Share this post via:

ਪੰਜਾਬ ਦੇ ਪ੍ਰਸਿੱਧ ਗਾਇਕ ਦਲੇਰ ਮਹਿੰਗੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। 19 ਸਾਲ ਪੁਰਾਣੇ ਮਨੁੱਖੀ ਤਸਕਰੀ  (ਕਬੂਤਰਬਾਜ਼ੀ) ਮਾਮਲੇ ਵਿੱਚ ਹਾਈਕੋਰਟ ਨੇ ਅਰਜ਼ੀ ਮਨਜੂਰ ਕਰ ਲਈ ਹੈ ਅਤੇ ਹੁਣ ਦਲੇਰ ਛੇਤੀ ਹੀ ਜੇਲ੍ਹ ਵਿਚੋਂ ਬਾਹਰ ਆਉਣਗੇ।।

ਪੁਲੀਸ ਨੇ ਬਖਸ਼ੀਸ਼ ਸਿੰਘ ਨਾਂ ਦੇ ਵਿਅਕਤੀ ਦੀ ਸ਼ਿਕਾਇਤ ’ਤੇ 2003 ਵਿੱਚ ਦਲੇਰ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਹੇਠਲੀ ਅਦਾਲਤ ਨੇ ਦਲੇਰ ਮਹਿੰਦੀ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਸੀ। ਉਦੋਂ ਤੋਂ ਹੀ ਦਲੇਰ ਮਹਿੰਦੀ ਪਟਿਆਲਾ ਜੇਲ੍ਹ ਵਿੱਚ ਹੈ। ਦਲੇਰ ਮਹਿੰਦੀ ਦਾ ਭਰਾ ਸ਼ਮਸ਼ੇਰ ਸਿੰਘ ਵੀ ਇਸ ਮਾਮਲੇ ਵਿੱਚ ਸਹਿ ਮੁਲਜ਼ਮ ਸੀ ਪਰ ਉਸ ਦੀ 2017 ਵਿੱਚ ਮੌਤ ਹੋ ਗਈ ਸੀ।

ਦਲੇਰ ਮਹਿੰਦੀ ਦੇ ਵਕੀਲ ਸੁਮਨਜੀਤ ਕੌਰ ਨੇ ਦਲੇਰ ਦੀ ਸਜ਼ਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਉਹ ਜੇਲ੍ਹ ਤੋਂ ਬਾਹਰ ਆਉਣਗੇ। ਐਡਵੋਕੇਟ ਸੁਮਨ ਜੀਤ ਕੌਰ ਨੇ ਕਿਹਾ ਕਿ ਮਹਿੰਦੀ ‘ਤੇ ਬੇਬੁਨਿਆਦ ਦੋਸ਼ ਲਾਏ ਗਏ ਹਨ। ਸ਼ਿਕਾਇਤ ਕਰਤਾ ਬਖਸ਼ੀਸ਼ ਸਿੰਘ ਦੇ ਦੋਸ਼ ਝੂਠੇ ਹਨ।