ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਦੀ ਅਚਾਨਕ ਤਬੀਅਤ ਵਿਗੜਨ ਕਾਰਨ ਉਨ੍ਹਾਂ ਨੂੰ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਨੂੰ ਕਾਫ਼ੀ ਦਿਨਾਂ ਤੋਂ ਤਕਲੀਫ਼ ਸੀ ਅਤੇ ਉਨ੍ਹਾਂ ਦੇ ਸਟੰਟ ਪੈਣ ਵਾਲਾ ਸੀ ,ਜਿਸ ਕਾਰਨ ਉਨ੍ਹਾਂ ਨੂੰ ਅੱਜ ਮੋਹਾਲੀ ਦੇ ਨਿੱਜੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਤਬੀਅਤ ਵਿਗੜਨ ‘ਤੇ ਉਨ੍ਹਾਂ ਨੂੰ ਪਹਿਲਾਂ ਪਟਿਆਲਾ ਦੇ ਇਕ ਹਸਪਤਾਲ ‘ਚ ਲਿਜਾਇਆ ਗਿਆ ਪਰ ਉਥੋਂ ਉਨ੍ਹਾਂ ਨੂੰ ਮੋਹਾਲੀ ਰੈਫਰ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਬਲਕੌਰ ਸਿੰਘ ਹੁਣ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਹਨ। ਹਾਲਾਂਕਿ ਡਾਕਟਰ ਉਨ੍ਹਾਂ ਸੁਰੱਖਿਆ ਨੂੰ ਦੇਖਦੇ ਹੋਏ ਕੋਈ ਜਾਣਕਾਰੀ ਨਹੀਂ ਦੇ ਰਹੇ ਹਨ।