GTA News Media

Top Info Bar
22.1°C Toronto Loading date...
Canada

ਪਰਮਾਨੈਂਟ ਸਟੇਟਸ ਦੇਣ ਦੀ ਮੰਗ ਨੂੰ ਲੈ ਕੇ ਹਜ਼ਾਰਾਂ ਪ੍ਰਵਾਸੀਆਂ ਨੇ ਕੈਨੇਡੀਅਨ ਸ਼ਹਿਰਾਂ ਵਿੱਚ ਕੱਢੀਆਂ ਰੈਲੀਆਂ

ਪਰਮਾਨੈਂਟ ਸਟੇਟਸ ਦੇਣ ਦੀ ਮੰਗ ਨੂੰ ਲੈ ਕੇ ਹਜ਼ਾਰਾਂ ਪ੍ਰਵਾਸੀਆਂ ਨੇ ਕੈਨੇਡੀਅਨ ਸ਼ਹਿਰਾਂ ਵਿੱਚ ਕੱਢੀਆਂ ਰੈਲੀਆਂ
Share this post via:

ਹਜ਼ਾਰਾਂ ਪ੍ਰਵਾਸੀਆਂ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਐਤਵਾਰ ਨੂੰ ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਵਿੱਚ ਰੈਲੀਆਂ ਕੀਤੀਆਂ ਅਤੇ ਜਿਨ੍ਹਾਂ ਕੋਲ ਦਸਤਾਵੇਜ਼ ਨਹੀਂ ਹਨ, ਉਨ੍ਹਾਂ ਨੂੰ ਪੱਕਾ ਦਰਜਾ ਦੇਣ ਦੀ ਮੰਗ ਕੀਤੀ।ਜਿਨ੍ਹਾਂ ਮਾਈਗ੍ਰੈਂਟਸ ਕੋਲ ਦਸਤਾਵੇਜ਼ ਨਹੀਂ ਉਨ੍ਹਾਂ ਲਈ ਰੈਗੂਲਰਾਈਜ਼ੇਸ਼ਨ ਪ੍ਰੋਗਰਾਮ ਲਾਗੂ ਕਰਨ ਦੀ ਮੰਗ ਵੀ ਕੀਤੀ ਗਈ। ਫੈਡਰਲ ਸਰਕਾਰ ਵੱਲੋਂ ਕੁੱਝ ਅਜਿਹੇ ਕਦਮ ਚੁੱਕੇ ਗਏ ਹਨ ਜਿਨ੍ਹਾਂ ਤੋਂ ਇਹ ਲੱਗ ਰਿਹਾ ਕਿ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਇਸ ਵਾਰ ਅਮਲੀ ਰੂਪ ਵਿੱਚ ਲਾਗੂ ਕੀਤਾ ਜਾਵੇਗਾ।

ਚੇਂਜ ਲਈ ਮਾਇਗ੍ਰੈਂਟ ਵਰਕਰਜ਼ ਅਲਾਇੰਸ ਦੇ ਐਗਜ਼ੈਕਟਿਵ ਡਾਇਰੈਕਟਰ ਸਈਅਦ ਹੁਸੈਨ ਨੇ ਆਖਿਆ , “ਸਾਡੇ ਕੋਲ ਇਸ ਸਮੇਂ ਗਲਤੀ ਨੂੰ ਠੀਕ ਕਰਨ ਦਾ ਇੱਕ ਇਤਿਹਾਸਕ ਮੌਕਾ ਹੈ, ਜੋ ਕਈ ਸਾਲਾਂ ਤੋਂ ਚੱਲੀ ਆ ਰਹੀ ਹੈ,ਅਸੀਂ ਇਹ ਯਕੀਨੀ ਬਣਾਉਣਾ ਚਾਹੁੰਦੇ ਹਾਂ ਕਿ ਸੰਸਦ ਕਿਸੇ ਵੀ ਤਰ੍ਹਾਂ ਦੇਰੀ ਨਾ ਕਰੇ।”