GTA News Media

Top Info Bar
22.1°C Toronto Loading date...
World

ਇੰਗਲੈਂਡ ‘ਚ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਦੁਰਗਾ ਮੰਦਰ ਦੇ ਬਾਹਰ ਲਾਏ ‘ਅੱਲ੍ਹਾ ਹੂ ਅਕਬਰ’ ਦੇ ਨਾਅਰੇ

ਇੰਗਲੈਂਡ ‘ਚ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਦੁਰਗਾ ਮੰਦਰ ਦੇ ਬਾਹਰ ਲਾਏ ‘ਅੱਲ੍ਹਾ ਹੂ ਅਕਬਰ’ ਦੇ ਨਾਅਰੇ
Share this post via:

ਇੰਗਲੈਂਡ  ‘ਚ ਦੁਰਗਾ ਮੰਦਰ  ਦੇ ਬਾਹਰ ਮੁਸਲਿਮ ਭਾਈਚਾਰੇ  ਦੇ 200 ਤੋਂ ਜ਼ਿਆਦਾ ਲੋਕਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ। ਇਸ ਦੌਰਾਨ ਲੋਕ ‘ਅੱਲ੍ਹਾ ਹੂ ਅਕਬਰ’  ਦੇ ਨਾਅਰੇ ਵੀ ਲਾਉਂਦੇ ਸੁਣੇ ਜਾ ਸਕਦੇ ਹਨ। ਜਿਸ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ।

ਦਰਅਸਲ ਭਾਰਤ ਅਤੇ ਪਾਕਿਸਤਾਨ ਵਿਚਾਲੇ ਅਗਸਤ ਦੇ ਅਖੀਰ ‘ਚ ਏਸ਼ੀਆ ਕੱਪ ਤੋਂ ਬਾਅਦ ਇੰਗਲੈਂਡ ‘ਚ ਤਣਾਅ ਵਾਲਾ ਮਾਹੌਲ ਬਣਿਆ ਹੋਇਆ ਹੈ। ਇੰਗਲੈਂਡ ਦੇ ਲੈਸਟਰ ਸ਼ਹਿਰ ‘ਚ ਮੈਚ ਤੋਂ ਬਾਅਦ ਕਥਿਤ ਤੌਰ ‘ਤੇ ਹਿੰਦੂ ਅਤੇ ਮੁਸਲਿਮ ਸਮੂਹਾਂ ਵਿਚਾਲੇ ਝੜਪਾਂ ਹੋ ਗਈਆਂ। ਇਸ ਦੇ ਨਾਲ ਹੀ ਇਕ ਵਾਰ ਫਿਰ ਮੁਸਲਿਮ ਭਾਈਚਾਰੇ ਨੇ ਹਿੰਦੂ ਮੰਦਰ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ।

ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ ‘ਚ ਲੋਕਾਂ ਦੀ ਵੱਡੀ ਭੀੜ ਸਪੌਨ ਲੇਨ ਸਥਿਤ ਦੁਰਗਾ ਭਵਨ ਹਿੰਦੂ ਮੰਦਰ ਵੱਲ ਵਧਦੀ ਦਿਖਾਈ ਦੇ ਰਹੀ ਹੈ। ਇਸ ਦੌਰਾਨ ਲੋਕਾਂ ਨੇ ‘ਅੱਲ੍ਹਾ ਹੂ ਅਕਬਰ’ ਦੇ ਨਾਅਰੇ ਵੀ ਲਾਏ। ਸਥਾਨਕ ਪ੍ਰਸ਼ਾਸਨ ਨੂੰ ਇਸ ਘਟਨਾ ਦੀ ਸੂਚਨਾ ਮਿਲਦੇ ਹੀ  ਕਾਰਵਾਈ ਕੀਤੀ ਗਈ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕੁਝ ਲੋਕਾਂ ਨੂੰ ਮੰਦਰ ਦੀਆਂ ਕੰਧਾਂ ‘ਤੇ ਚੜ੍ਹਦੇ ਵੀ ਦੇਖਿਆ ਗਿਆ। ਫਿਲਹਾਲ ਪੁਲਿਸ ਜਾਂਚ ਕਰ ਰਹੀ ਹੈ।