ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਵਿਧਾਨ ਸਭਾ ਦਾ ਬੁਲਾਇਆ ਗਿਆ ਵਿਸ਼ੇਸ਼ ਸੈਸ਼ਨ ਰੱਦ ਕਰ ਦਿੱਤਾ ਹੈ। ਗਵਰਨਰ ਨੇ ਕਿਹਾ ਕਿ ਇਸ ਤਰ੍ਹਾਂ ਵਿਧਾਨ ਸਭਾ ਦਾ ਸੈਸ਼ਨ ਸੱਦਣਾ ਵਾਜਿਵ ਨਹੀਂ ਹੈ ਜਿਸ ਕਾਰਨ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਵੱਲੋਂ ਸੱਦਿਆ ਗਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਰੱਦ ਕਰ ਦਿੱਤਾ ਗਿਆ ਹੈ।
ਹਲਾਂਕਿ ਇਸ ਤੋਂ ਪਹਿਲਾਂ ਗਵਰਨਰ ਨੇ ਇਸ ਸੈਸ਼ਨ ਨੂੰ ਮਨਜੂਰੀ ਦਿੱਤੀ ਸੀ। ਪੰਜਾਬ ਸਰਕਾਰ ਵੱਲੋਂ ਬੇਭਰੋਸਗੀ ਦੇ ਮਤੇ ‘ਤੇ ਇਹ ਵਿਸ਼ੇਸ਼ ਸੈਸ਼ਨ ਸੱਦਿਆ ਗਿਆ ਸੀ।