GTA News Media

Top Info Bar
22.1°C Toronto Loading date...
Punjab

ਦੁੱਖਭਰੀ ਖ਼ਬਰ: ਕਾਲੇ ਖੇਤੀ ਕਾਨੂੰਨਾ ਦੇ ਕਾਰਨ ਕਿਸਾਨ ਨੇ ਕੀਤੀ ਖੁਦਕੁਸ਼ੀ

ਦੁੱਖਭਰੀ ਖ਼ਬਰ: ਕਾਲੇ ਖੇਤੀ ਕਾਨੂੰਨਾ ਦੇ ਕਾਰਨ ਕਿਸਾਨ ਨੇ ਕੀਤੀ ਖੁਦਕੁਸ਼ੀ
Share this post via:

ਸਮਰਾਲਾ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨੀ ਸੰਘਰਸ਼ ਨੂੰ ਅਣਗੌਲਿਆਂ ਕਰਨ ਦੇ ਰੋਸ ਵਜੋਂ ਭਾਵੁਕ ਹੋ ਕੇ ਸਥਾਨਕ ਘੁਲਾਲ ਟੋਲ ਪਲਾਜ਼ੇ ਤੇ ਬੀਤੀ ਰਾਤ ਇਕ ਕਿਸਾਨ ਨੇ ਖੁਦਕੁਸ਼ੀ ਕਰ ਲਈ ਹੈ। ਦੱਸਣਯੋਗ ਹੈ ਕਿ ਪਿੰਡ ਰੌਲੇ ਦੇ 65 ਸਾਲਾ ਕਿਸਾਨ ਤਾਰਾ ਸਿੰਘ ਲਗਭਗ ਪਿਛਲੇ ਇਕ ਸਾਲ ਤੋਂ ਕਿਸਾਨ ਸੰਘਰਸ਼ ਆਰੰਭ ਹੋਣ ਦੇ ਦਿਨਾਂ ਤੋਂ ਹੀ ਘੁਲਾਲ ਟੋਲ ਪਲਾਜ਼ੇ ‘ਤੇ ਲਗਾਤਾਰ ਧਰਨੇ ਵਿਚ ਸ਼ਮੂਲੀਅਤ ਕਰਦਾ ਆ ਰਿਹਾ ਸੀ।
ਉੱਧਰ ,ਮ੍ਰਿਤਕ ਕਿਸਾਨ ਦੀ ਪਤਨੀ ਵੀ ਪਿਛਲੇ 10 ਮਹੀਨਿਆਂ ਤੋਂ ਟਿੱਕਰੀ ਬਾਰਡਰ ਤੇ ਕਿਸਾਨ ਸੰਘਰਸ਼ ‘ਚ ਲੰਗਰ ਦੀ ਸੇਵਾ ਨਿਭਾਅ ਰਹੀ ਹੈ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਦੀਪ ਗਿਆਸਪੁਰਾ ਨੇ ਦੱਸਿਆ ਕਿ ਮ੍ਰਿਤਕ ਤਾਰਾ ਸਿੰਘ ਹਮੇਸ਼ਾ ਹੀ ਕੇਂਦਰ ਸਰਕਾਰ ਵੱਲੋਂ ਖੇਤੀ ਵਿਰੋਧੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਕੀਤੀ ਜਾ ਰਹੀ ਅਣਦੇਖੀ ਕਾਰਨ ਟੇਸ਼ਨ ‘ਚ ਰਹਿੰਦਾ ਸੀ।ਇਸ ਦੇ ਕਾਰਨ ਹੀ ਬੀਤੀ ਰਾਤ ਉਸ ਨੇ ਟੋਲ ਪਲਾਜ਼ਾ ‘ਚ ਆਪਣੀ ਜਾਨ ਦੇ ਦਿੱਤੀ।
ਦੱਸ ਦਈਏ ਕਿ ਕਿਸਾਨ ਦੀ ਦੇਹ ਨੂੰ ਪੋਸਟਮਾਰਟਮ ਲਈ ਸਥਾਨਕ ਸਿਵਲ ਹਸਪਤਾਲ ‘ਚ ਰੱਖਿਆ ਗਿਆ ਹੈ।ਕਿਉਕਿ ਅੱਜ ਦੇਸ਼ ਭਰ ‘ਚ ਚੱਕਾ ਜਾਮ ਹੋਣ ਕਾਰਨ ਮ੍ਰਿਤਕ ਕਿਸਾਨ ਦੀ ਪਤਨੀ ਨੂੰ ਟਿੱਕਰੀ ਬਾਰਡਰ ਤੋਂ ਵਾਪਸ ਆਉਣ ‘ਚ ਮੁਸ਼ਕਲ ਹੋਣ ਕਾਰਨ ਤਾਰਾ ਸਿੰਘ ਦਾ ਦੇਹ ਸੰਸਕਾਰ ਮੰਗਲਵਾਰ ਨੂੰ ਕੀਤਾ ਜਾਵੇਗਾ।