ਨਵੀਂ ਦਿੱਲੀ: ਕੇਂਦਰ ਦੇ ਤਿੰਨ ਕਾਲੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਅੱਜ(27 ਸਤੰਬਰ 2021) ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਇਸ ਵਿਰੋਧ ਦੇ ਕਾਰਨ ਦਿੱਲੀ-ਗੁਰੂਗ੍ਰਾਮ ਸਰਹੱਦ ਤੇ ਭਾਰੀ ਟ੍ਰੈਫਿਕ ਜਾਮ ਹੈ ਤੇ ਵਾਹਨਾਂ ਦੀ ਲੰਮੀ ਕਤਾਰ ਲੱਗੀ ਹੋਈ ਹੈ। ਇਸ ਤੋਂ ਇਲਾਵਾ ਨੋਇਡਾ ‘ਚ ਵੀ ਡੀ.ਐਨ.ਡੀ ਵਾਹਨਾਂ ਦਾ ਬਹੁਤ ਲੰਬਾ ਜਾਮ ਹੈ।ਦੱਸਣਯੋਗ ਹੈ ਕਿ ਕਿਸਾਨਾਂ ਨੇ ਗਾਜ਼ੀਪੁਰ ਸਰਹੱਦ ‘ਤੇ NH -9 ਅਤੇ NH -24 ਨੂੰ ਵੀ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਹੈ। ਕਿਸਾਨਾਂ ਦੇ ਭਾਰਤ ਬੰਦ ਨੇ ਦਿੱਲੀ ਮੈਟਰੋ ਦੀ ਸੇਵਾ ਤੇ ਵੀ ਅਸਰ ਹੋਇਆ ਹੈ।
ਦੱਸ ਦਈਏ ਕਿ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਾਲੇ 40 ਤੋਂ ਵੀ ਜਿਆਦਾ ਕਿਸਾਨ ਸੰਗਠਨਾਂ ਵੱਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ, ਜੋ ਕਿ ਸਵੇਰ ਦੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲੇਗਾ। ਉੱਧਰ, ਸਿਆਸੀ ਪਾਰਟੀਆਂ ਨੇ ਵੀ ਕਿਸਾਨਾ ਦਾ ਭਾਰਤ ਬੰਦ ਦਾ ਸਮਰਥਨ ਕੀਤਾ ਹੈ।