ਨਵੀਂ ਦਿੱਲੀ: ਕਾਂਗਰਸ ਦੀ ਜਨਰਲ ਸਕੱਤਰ ਤੇ ਉੱਤਰ ਪ੍ਰਦੇਸ਼ ਦੀ ਇੰਚਾਰਜ ਪ੍ਰਿਯੰਕਾ ਗਾਂਧੀ ਨੇ ਸੋਮਵਾਰ ਨੂੰ ਕੇਂਦਰ ਦੇ ਤਿੰਨ ਕਾਲੇ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਅੰਦੋਲਨ ਕਰ ਰਹੇ ਕਿਸਾਨਾਂ ਦੇ ‘ਭਾਰਤ ਬੰਦ’ ਦਾ ਸਮਰਥਨ ਕੀਤਾ। ਪ੍ਰਿਯੰਕਾ ਗਾਂਧੀ ਨੇ ਟਵੀਟਰ ਤੇ ਟਵੀਟ ਕਰ ਕੇ ਕਿਹਾ, “ਖੇਤ ਕਿਸਾਨ ਕਾ, ਮਿਹਨਤ ਵੀ ਕਿਸਾਨ ਕੀ, ਫਸਲ ਵੀ ਕਿਸਾਨ ਕੀ ਪਰ ਭਾਜਪਾ ਸਰਕਾਰ ਇਸ ਤੇ ਆਪਣੇ ਖਰਬਪਤੀ ਮਿੱਤਰਾਂ ਦਾ ਕਬਜ਼ਾ ਜਮਾਨੇ ਕੋ ਆਤੁਰ ਹੈ”। ਉਹਨਾ ਨੇ ਕਿਹਾ ਕਿ ਪੂਰਾ ਭਾਰਤ ਇਸ ਅੰਦੋਲਨ ‘ਚ ਕਿਸਾਨਾਂ ਦੇ ਨਾਲ ਹੈ।ਤੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਟੈਗ ਕਰਦੇ ਹੋਏ ਕਿਹਾ ਕਿ ਕਾਲੇ ਕਾਨੂੰਨ ਨੂੰ ਰੱਦ ਕਰੋ।
ਉੱਧਰ, ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਉਹ ਉਦੋਂ ਤੱਕ ਇਹ ਅੰਦੋਲਨ ਖਤਮ ਨਹੀਂ ਕਰਨਗੇ ਜਦੋਂ ਤੱਕ ਤਿੰਨ ਖੇਤੀਬਾੜੀ ਕਾਨੂੰਨ ਰੱਦ ਨਹੀ ਕੀਤੇ ਜਾਦੇ।ਦੱਸ ਦਈਏ ਕਿ ਕਾਂਗਰਸ ਸਮੇਤ ਹੋਰ ਵਿਰੋਧੀ ਪਾਰਟੀਆਂ ਨੇ ਵੀ ਕਿਸਾਨਾਂ ਦੇ ਭਾਰਤ ਬੰਦ ਦਾ ਸਮਰਥਨ ਕੀਤਾ ਹੈ।