GTA News Media

Top Info Bar
22.1°C Toronto Loading date...
Canada

ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੋਲਡੀ ਬਰਾੜ ਨੇ ਜਾਨ ਬਚਾਉਣ ਲਈ ਛੱਡਿਆ ਕੈਨੇਡਾ: ਸੂਤਰ

ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੋਲਡੀ ਬਰਾੜ ਨੇ ਜਾਨ ਬਚਾਉਣ ਲਈ ਛੱਡਿਆ ਕੈਨੇਡਾ: ਸੂਤਰ
Share this post via:

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਮਾਸਟਰ ਮਾਈਂਡ ਗੋਲਡੀ ਬਰਾੜ  ਨੇ ਜਾਂਚ ਏਜੰਸੀਆਂ ਦੇ ਰਾਡਾਰ ‘ਤੇ ਆਉਣ ਅਤੇ ਵਿਰੋਧੀਆਂ ਤੋਂ ਆਪਣੀ ਜਾਨ ਨੂੰ ਖਤਰਾ ਦੇਖਦੇ ਹੋਏ ਆਪਣਾ ਟਿਕਾਣਾ ਬਦਲ ਲਿਆ ਹੈ। ਸੂਤਰਾਂ ਅਨੁਸਾਰ ਗੋਲਡੀ ਬਰਾੜ ਇਸ ਸਮੇਂ ਕੈਨੇਡਾ ਛੱਡ ਕੇ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਹੈ।

ਉਹ ਕਿਸੇ ਸੁਰੱਖਿਅਤ ਘਰ ਵਿੱਚ ਰਹਿ ਰਿਹਾ ਹੈ।ਸੁਰੱਖਿਆ ਏਜੰਸੀਆਂ ਦੇ ਹਵਾਲੇ ਨਾਲ ਇਹ ਵੱਡੀ ਜਾਣਕਾਰੀ ਮਿਲੀ ਹੈ ਕਿ ਗੋਲਡੀ ਬਰਾੜ ‘ਤੇ ਕੈਨੇਡਾ ‘ਚ ਜਾਨਲੇਵਾ ਹਮਲਾ ਹੋ ਸਕਦਾ ਹੈ।ਇਸ ਲਈ ਉਸ ਨੇ ਜਿਥੇ ਰਹਿ ਰਿਹਾ ਸੀ ਉਹ ਜਗ੍ਹਾ ਬਦਲ ਦਿੱਤੀ ਹੈ।

ਪੁਲਿਸ ਸੂਤਰਾਂ ਤੋਂ ਮਿਲੀ ਵੱਡੀ ਜਾਣਕਾਰੀ ਮੁਤਾਬਕ  ਗੋਲਡੀ ਬਰਾੜ ਕੈਨੇਡਾ ਛੱਡ ਦਿਤਾ ਹੈ।ਦੱਸ ਦੇਈਏ ਕਿ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਗੋਲਡੀ ਬਰਾੜ ਨੇ ਲਈ ਸੀ। ਜਿਸ ਤੋਂ ਬਾਅਦ ਤੋਂ ਹੀ ਗੋਲਡੀ ਬਰਾੜ ਦੀ ਪੁਲਿਸ ਵੱਲੋਂ ਲਗਾਤਾਰ ਭਾਲ ਕੀਤੀ ਜਾ ਰਹੀ ਹੈ।

ਪੰਜਾਬ ਪੁਲਿਸ ਵੱਲੋਂ ਗੋਲਡੀ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਗੋਲਡੀ ਬਰਾੜ ਵੱਲੋਂ ਸੋਸ਼ਲ ਮੀਡੀਆ ‘ਤੇ ਲਗਾਤਾਰ ਪੋਸਟਾਂ ਪਾ ਕੇ ਬੰਬੀਹਾ ਗੈਂਗ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।