ਕੈਨੇਡਾ ਪਿੰਡ ਰੌਂਤਾ ਦੇ ਸੁਖਮੰਦਰ ਸਿੰਘ ਉਰਫ਼ ਮਿੰਦਾ 37 ਸਾਲ ਦੀ ਵੈਨਕੂਵਰ ਇਲਾਕੇ ਵਿਚ ਟਰੇਲਰ ਨੂੰ ਅੱਗ ਲੱਗਣ ਕਾਰਨ ਮੌਤ ਹੋ ਗਈ।
ਮ੍ਰਿਤਕ ਸੁਖਮੰਦਰ ਸਿੰਘ ਦੇ ਤਾਏ ਦੇ ਪੁੱਤਰ ਰਾਜਿੰਦਰ ਸਿੰਘ ਦਿਓਲ ਲੇਖਾ ਕਾਰ ਮਾਰਕੀਟ ਕਮੇਟੀ ਨੇ ਦਸਿਆ ਕਿ ਮਿੰਦਾ ਟਰੇਲਰ ਹੋਮ ਵਿੱਚ ਰਹਿੰਦਾ ਸੀ।
ਉਸ ਵਿੱਚ ਗੈਸ ਲੀਕ ਹੋਣ ਨਾਲ ਅੱਗ ਲੱਗ ਗਈ । ਜਿਸ ਕਾਰਨ ਉਸ ਦੀ ਮੌਤ ਹੋ ਗਈ।
ਜਾਣਕਾਰੀ ਮੁਤਾਬਿਕ ਮਿੰਦਾ 5 ਸਾਲ ਪਹਿਲਾਂ ਕੈਨੇਡਾ ਆਇਆ ਸੀ।
ਪਰਿਵਾਰ ਅਨੁਸਾਰ ਮ੍ਰਿਤਕ ਦਾ ਸਸਕਾਰ ਕੈਨੇਡਾ ਵਿਚ ਹੀ ਕੀਤਾ ਜਾਵੇਗਾ।
ਇਸ ਮਾਮਲੇ ਦੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।