ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਅੱਜ ਸਵੇਰੇ ਇਕ ਜ਼ਬਰਦਸਤ ਧਮਾਕੇ ‘ਚ 32 ਲੋਕਾਂ ਦੀ ਮੌਤ ਹੋ ਗਈ ਅਤੇ 40 ਜ਼ਖਮੀ ਹੋ ਗਏ। ਤਾਲਿਬਾਨ ਵੱਲੋਂ ਨਿਯੁਕਤ ਇਕ ਬੁਲਾਰੇ ਨੇ ਇਹ ਜਾਣਕਾਰੀ ਦਿੱਤੀ। ਅਫਗਾਨਿਸਤਾਨ ਦੇ ਘੱਟ ਗਿਣਤੀ ਸ਼ੀਆ ਭਾਈਚਾਰੇ ਦੇ ਜਿ਼ਆਦਾਤਰ ਲੋਕ ਇਸ ਖੇਤਰ ‘ਚ ਰਹਿੰਦੇ ਹਨ।
ਗ੍ਰਹਿ ਮੰਤਰਾਲੇ ਵਿੱਚ ਤਾਲਿਬਾਨ ਦੁਆਰਾ ਨਿਯੁਕਤ ਕੀਤੇ ਗਏ ਬੁਲਾਰੇ ਅਬਦੁਲ ਨਫੀ ਟਾਕੋਰ ਨੇ ਵੇਰਵੇ ਦਿੱਤੇ ਬਿਨਾਂ ਕਿਹਾ ਕਿ ਧਮਾਕਾ ਸਵੇਰੇ ਸਮੇਂ ਵਿੱਚ ਹੋਇਆ। ਟਾਕੋਰ ਨੇ ਕਿਹਾ, ”ਸਾਡੀਆਂ ਟੀਮਾਂ ਨੂੰ ਮੌਕੇ ‘ਤੇ ਭੇਜਿਆ ਗਿਆ ਹੈ।” ਇਸ ਧਮਾਕੇ ਦੀ ਤੁਰੰਤ ਕਿਸੇ ਨੇ ਜ਼ਿੰਮੇਵਾਰੀ ਨਹੀਂ ਲਈ ਹੈ।