ਦੁੱਧ ਨੂੰ ਇੱਕ ਸੰਪੂਰਨ ਭੋਜਨ ਮੰਨਿਆ ਜਾਂਦਾ ਹੈ ਕਿਉਕਿ ਇਸ ‘ਚ ਕੈਲਸ਼ੀਅਮ, ਵਿਟਾਮਿਨ ਏ, ਕੇ ਅਤੇ ਬੀ ਦੇ ਨਾਲ ਥਾਈਮਿਨ ਅਤੇ ਨਿਕੋਟਿਨਿਕ ਐਸਿਡ ਵਰਗੇ ਪੌਸ਼ਟਿਕ ਤੱਤ ਹੁੰਦੇ ਹਨ। ਅਜਿਹਾ ਮੰਨਿਆ ਜਾਂਦਾ ਹੈ ਕਿ ਰੋਜ਼ਾਨਾ ਦੁੱਧ ਪੀਣ ਨਾਲ ਵਿਅਕਤੀ ਕਬਜ਼, ਤਣਾਅ, ਇਨਸੌਮਨੀਆ, ਥਕਾਵਟ ਅਤੇ ਕਮਜ਼ੋਰੀ ਤੋਂ ਦੂਰ ਰਹਿੰਦਾ ਹੈ। ਇੰਨਾ ਹੀ ਨਹੀਂ ਦੁੱਧ ‘ਚ ਮੌਜੂਦ ਕੈਲਸ਼ੀਅਮ ਦੰਦਾਂ ਅਤੇ ਹੱਡੀਆਂ ਦੀ ਮਜ਼ਬੂਤੀ ਲਈ ਵੀ ਜ਼ਰੂਰੀ ਮੰਨਿਆ ਜਾਂਦਾ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਦੁੱਧ ਹਰ ਕਿਸੇ ਲਈ ਫਾਇਦੇਮੰਦ ਸਾਬਤ ਨਹੀਂ ਹੁੰਦਾ। ਕੁਝ ਲੋਕਾਂ ਲਈ ਦੁੱਧ ਦਾ ਸੇਵਨ ਵੀ ਬਹੁਤ ਨੁਕਸਾਨਦਾਇਕ ਹੁੰਦਾ ਹੈ।
ਕਿੰਨ੍ਹਾਂ ਲੋਕਾਂ ਨੂੰ ਦੁੱਧ ਪੀਣ ਤੋਂ ਪਰਹੇਜ ਕਰਨਾ ਚਾਹੀਦਾ ਹੈ?
1.ਜਿਨ੍ਹਾਂ ਲੋਕਾਂ ਨੂੰ ਪੀਲੀਆ, ਦਸਤ, ਪੇਚਸ਼ ਜਾਂ ਕੋਈ ਅਜਿਹੀ ਸਮੱਸਿਆ ਹੈ ਜਿਸ ਨਾਲ ਜੋੜਾਂ ‘ਤੇ ਸੋਜ ਹੋ ਜਾਂਦੀ ਹੈ ਤਾਂ ਉਨ੍ਹਾਂ ਲੋਕਾਂ ਨੂੰ ਦੁੱਧ ਦਾ ਸੇਵਨ ਕਰਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਅਕਸਰ ਦੇਖਿਆ ਗਿਆ ਹੈ ਕਿ ਦੁੱਧ ਦਾ ਜ਼ਿਆਦਾ ਸੇਵਨ ਕਰਨ ਨਾਲ ਕੁਝ ਲੋਕਾਂ ਨੂੰ ਲੀਵਰ ‘ਚ ਸੋਜ ਵਧਣ ਦੀ ਸ਼ਿਕਾਇਤ ਹੁੰਦੀ ਹੈ ਅਤੇ ਫਾਈਬਰਾਇਡ ਦੀ ਸਮੱਸਿਆ ਵੀ ਹੋ ਸਕਦੀ ਹੈ।ਜੇਕਰ ਅਜਿਹੇ ਲੋਕ ਲਗਾਤਾਰ ਦੁੱਧ ਦਾ ਸੇਵਨ ਕਰਦੇ ਰਹਿਣ ਤਾਂ ਉਨ੍ਹਾਂ ਦੀ ਸਮੱਸਿਆ ਵੀ ਗੰਭੀਰ ਰੂਪ ਧਾਰਨ ਕਰ ਸਕਦੀ ਹੈ।
2.ਫੈਟੀ ਲੀਵਰ ਦੀ ਸਮੱਸਿਆ ਤੋਂ ਪੀੜਤ ਲੋਕਾਂ ਨੂੰ ਦੁੱਧ ਨਹੀਂ ਪੀਣਾ ਚਾਹੀਦਾ, ਅਜਿਹੇ ਲੋਕ ਦੁੱਧ ਨੂੰ ਆਸਾਨੀ ਨਾਲ ਹਜ਼ਮ ਨਹੀਂ ਕਰ ਪਾਉਂਦੇ ਹਨ। ਫੈਟੀ ਲਿਵਰ ਤੋਂ ਪੀੜਤ ਲੋਕਾਂ ਨੂੰ ਬਹੁਤ ਸੀਮਤ ਮਾਤਰਾ ਵਿੱਚ ਪ੍ਰੋਟੀਨ ਲੈਣ ਦੀ ਸਲਾਹ ਦਿੱਤੀ ਜਾਂਦੀ ਹੈ ਅਤੇ ਦੁੱਧ ਪ੍ਰੋਟੀਨ ਨਾਲ ਭਰਪੂਰ ਹੁੰਦਾ ਹੈ। ਅਜਿਹੇ ‘ਚ ਦੁੱਧ ਪੀਣ ਨਾਲ ਬਦਹਜ਼ਮੀ, ਐਸੀਡਿਟੀ, ਗੈਸ, ਸੁਸਤੀ, ਥਕਾਵਟ, ਭਾਰ ਵਧਣਾ ਜਾਂ ਘਟਣਾ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।
3.ਦੁੱਧ ਵਿੱਚ ਲੈਕਟੋਜ਼ ਹੁੰਦਾ ਹੈ, ਜੋ ਕਈ ਵਾਰ ਪਾਚਨ ਨੂੰ ਵਿਗਾੜ ਸਕਦਾ ਹੈ। ਇਸ ਕਾਰਨ ਜ਼ਿਆਦਾ ਦੁੱਧ ਪੀਣ ਨਾਲ ਦਸਤ, ਬਲੋਟਿੰਗ ਜਾਂ ਗੈਸ ਹੋ ਸਕਦੀ ਹੈ। ਡਾਕਟਰ ਅਕਸਰ ਸਲਾਹ ਦਿੰਦੇ ਹਨ ਕਿ ਜਿਨ੍ਹਾਂ ਲੋਕਾਂ ਨੂੰ ਗੈਸ ਦੀ ਸਮੱਸਿਆ ਹੈ, ਉਨ੍ਹਾਂ ਨੂੰ ਦੁੱਧ ਦਾ ਸੇਵਨ ਕਰਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।
4.ਜੇਕਰ ਤੁਸੀਂ ਮੋਟਾਪੇ ਤੋਂ ਪਰੇਸ਼ਾਨ ਹੋ ਤਾਂ ਘੱਟ ਤੋਂ ਘੱਟ ਦੁੱਧ ਦਾ ਸੇਵਨ ਕਰੋ। ਕਿਉਂਕਿ ਦੁੱਧ ਇੱਕ ਸੰਪੂਰਨ ਭੋਜਨ ਹੈ ਪਰ ਦੁੱਧ ਸਰੀਰ ਵਿੱਚ ਵਾਧੂ ਚਰਬੀ ਜਮ੍ਹਾ ਕਰਦਾ ਹੈ।