ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿੱਚ 8 ਮਹੀਨਿਆਂ ਦੀ ਬੱਚੀ ਸਮੇਤ ਪੰਜਾਬੀ ਮੂਲ ਦੇ ਇੱਕ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਅਗਵਾ ਕਰ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਇਹ ਘਟਨਾ ਕੈਲੀਫੋਰਨੀਆ ਦੇ ਮਰਸਡ ਕਾਊਂਟੀ ਦੀ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅਗਵਾ ਕੀਤੇ ਗਏ ਚਾਰ ਵਿਅਕਤੀਆਂ ਵਿੱਚ ਇੱਕ 8 ਮਹੀਨੇ ਦੀ ਬੱਚੀ ਅਤੇ ਉਸਦੇ ਮਾਤਾ-ਪਿਤਾ ਸ਼ਾਮਲ ਹਨ। ਇਨ੍ਹਾਂ ਦੀ ਪਛਾਣ 36 ਸਾਲਾ ਜਸਦੀਪ ਸਿੰਘ, 27 ਸਾਲਾ ਜਸਲੀਨ ਕੌਰ, ਉਨ੍ਹਾਂ ਦੀ 8 ਮਹੀਨੇ ਦੀ ਬੇਟੀ ਆਰੋਹੀ ਅਤੇ 39 ਸਾਲਾ ਅਮਨਦੀਪ ਸਿੰਘ ਵਜੋਂ ਹੋਈ ਹੈ।
ਪੁਲਿਸ ਸ਼ੈਰਿਫ ਵਾਰਨਕੇ ਨੇ ਚੇਤਾਵਨੀ ਜਾਰੀ ਕਰਦਿਆਂ ਕਿਹਾ ਹੈ ਕਿ ਸ਼ੱਕੀ ਹਥਿਆਰਬੰਦ ਅਤੇ ਖਤਰਨਾਕ ਹੈ। ਸ਼ੈਰਿਫ ਨੇ ਸ਼ੱਕੀ ਵਿਅਕਤੀ ਦੀਆਂ ਦੋ ਤਸਵੀਰਾਂ ਵੀ ਜਾਰੀ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਫਿਲਹਾਲ ਕੋਈ ਫਿਰੌਤੀ ਦੀ ਮੰਗ ਨਹੀਂ ਕੀਤੀ ਗਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਤੁਹਾਡੀ ਮਦਦ ਦੀ ਜ਼ਰੂਰਤ ਹੈ, ਜੇਕਰ ਕਿਸੇ ਨੂੰ ਸ਼ੱਕੀ ਵਿਅਕਤੀ ਬਾਰੇ ਕੁਝ ਪਤਾ ਲੱਗੇ ਤਾਂ ਉਹ ਪੁਲਿਸ ਨੂੰ ਸੂਚਿਤ ਕਰਨ।