ਬੁੱਧਵਾਰ ਨੂੰ ਗ੍ਰੀਸ ‘ਚ ਪ੍ਰਵਾਸੀਆਂ ਨੂੰ ਲੈ ਕੇ ਜਾ ਰਹੀਆਂ ਦੋ ਕਿਸ਼ਤੀਆਂ ਦੇ ਡੁੱਬਣ ਕਾਰਨ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਲਾਪਤਾ ਹੋ ਗਏ। ਵੀਰਵਾਰ ਸਵੇਰੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਕੋਸਟ ਗਾਰਡ ਨੇ ਕਿਹਾ ਕਿ ਲੇਸਬੋਸ ਦੇ ਪੂਰਬੀ ਟਾਪੂ ‘ਤੇ ਲਗਭਗ 40 ਲੋਕਾਂ ਨੂੰ ਲੈ ਕੇ ਜਾ ਰਹੀ ਇੱਕ ਛੋਟੀ ਕਿਸ਼ਤੀ ਦੇ ਡੁੱਬਣ ਤੋਂ ਬਾਅਦ 15 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ।
ਅਧਿਕਾਰੀਆਂ ਨੇ ਦੱਸਿਆ ਕਿ ਪੰਜ ਲੋਕਾਂ ਨੂੰ ਬਚਾ ਲਿਆ ਗਿਆ ਹੈ ਅਤੇ ਤਿੰਨ ਹੋਰ ਦੀ ਨੇੜੇ ਹੀ ਇਕ ਚੱਟਾਨ ‘ਤੇ ਹੋਣ ਦੀ ਸੂਚਨਾ ਮਿਲੀ ਹੈ। ਉੱਥੇ ਹੀ, 100 ਪ੍ਰਵਾਸੀਆਂ ਨੂੰ ਲੈ ਕੇ ਜਾ ਰਹੀ ਇੱਕ ਕਿਸ਼ਤੀ ਬੁੱਧਵਾਰ ਦੇਰ ਰਾਤ ਪੱਛਮ ਵਿੱਚ ਕੀਥਿਰਾ ਟਾਪੂ ਦੇ ਨੇੜੇ ਚਟਾਨਾਂ ਨਾਲ ਟਕਰਾਉਣ ਤੋਂ ਬਾਅਦ ਡੁੱਬ ਗਈ। ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤੱਕ 30 ਲੋਕਾਂ ਨੂੰ ਬਚਾ ਲਿਆ ਗਿਆ ਹੈ ਅਤੇ ਖੋਜ ਅਤੇ ਬਚਾਅ ਕਾਰਜ ਅਜੇ ਵੀ ਜਾਰੀ ਹਨ।