GTA News Media

Top Info Bar
22.1°C Toronto Loading date...
Canada

ਕੈਲੇਡਨ ਗੋਲੀਬਾਰੀ ਮਾਮਲੇ ’ਚ ਦੋ ਪੰਜਾਬੀ ਨੌਜਵਾਨ ਗ੍ਰਿਫਤਾਰ

ਕੈਲੇਡਨ ਗੋਲੀਬਾਰੀ ਮਾਮਲੇ ’ਚ ਦੋ ਪੰਜਾਬੀ ਨੌਜਵਾਨ ਗ੍ਰਿਫਤਾਰ
Share this post via:

ਕੈਨੇਡਾ ਦੇ ਸ਼ਹਿਰ ਕੈਲੇਡਨ ‘ਚ 30 ਸਤੰਬਰ ਨੂੰ ਸਵੇਰੇ 4 ਵਜੇ ਦੇ ਕਰੀਬ ਕੈਲੇਡਨ ਦੇ ਓਲਡ ਸਕੂਲ ਰੋਡ ‘ਤੇ ਹੋਈ ਗੋਲੀਬਾਰੀ ਦੇ ਮਾਮਲੇ ‘ਚ ਪੁਲਿਸ ਨੇ ਦੋ ਪੰਜਾਬੀ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੀ ਪਛਾਣ ਸਰੀ ਵਾਸੀ 39 ਸਾਲਾ ਅਦਨਾਨ ਜੱਜਾ ਅਤੇ 25 ਸਾਲਾ ਨਵਜੋਤ ਸਿੰਘ ਵਜੋਂ ਹੋਈ ਹੈ। ਕੈਲੇਡਨ ਓਪੀਪੀ ਮੇਜਰ ਕਰਾਈਮ ਯੂਨਿਟ ਵੱਲੋਂ ਇਸ ਘਟਨਾ ਦੀ ਜਾਂਚ ਕੀਤੀ ਗਈ, ਜਿਸ ਵਿੱਚ ਕੈਲੇਡਨ ਕਮਿਊਨਿਟੀ ਸਟਰੀਟ ਕਰਾਈਮ ਯੂਨਿਟ, ਓਪੀਪੀ ਦੇ ਫੋਰੈਂਸਿਕ ਆਈਡੈਂਟੀਫਿਕੇਸ਼ ਸਰਵਿਸ, ਸੈਂਟਰਲ ਰੀਜਨਲ ਕੈਨਾਈਨ ਅਤੇ ਐਮਰਜੈਂਸੀ ਰਿਸਪੌਂਸ ਟੀਮ ਨੇ ਖਾਸ ਸਹਿਯੋਗ ਦਿੱਤਾ।

ਇਸ ਮਾਮਲੇ ਵਿੱਚ ਜਾਂਚ ਤੋਂ ਬਾਅਦ ਪੁਲੀਸ ਟੀਮਾਂ ਨੇ ਸਰੀ ਵਾਸੀ ਅਦਨਾਨ ਜੱਜਾ ਅਤੇ ਨਵਜੋਤ ਸਿੰਘ ਖਿਲਾਫ ਦੋਸ਼ ਆਇਦ ਕੀਤੇ ਹਨ। ਪੁਲਿਸ ਵੱਲੋਂ ਇਨ੍ਹਾਂ ਦੋਵਾਂ ‘ਤੇ ਬੰਦੂਕ ਦੀ ਨੋਕ ‘ਤੇ ਕਤਲ ਦੀ ਕੋਸ਼ਿਸ਼, ਹਮਲੇ ਦਾ ਯਤਨ ਅਤੇ ਕਿਸੇ ਨੂੰ ਨੁਕਸਾਨ ਪਹੁੰਚਾਉਣ ਦੇ ਇਰਾਦੇ ਸਮੇਤ ਵੱਖ-ਵੱਖ ਦੋਸ਼ ਲਗਾਏ ਹਨ। ਇਸ ਤੋਂ ਇਲਾਵਾ ਪੁਲਿਸ ਨੇ ਇਹ ਪੁਸ਼ਟੀ ਵੀ ਕੀਤੀ ਕਿ ਇਨ੍ਹਾਂ ਦੋਵਾਂ ਵਿਅਕਤੀਆਂ ਤੋਂ ਆਮ ਲੋਕਾਂ ਦੀ ਸੁਰੱਖਿਆ ਨੂੰ ਕੋਈ ਖਤਰਾ ਨਹੀਂ ਹੈ।

ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਿਸ ਕਿਸੇ ਕੋਲ ਕੈਲੇਡਨ ਵਿੱਚ 30 ਸਤੰਬਰ ਨੂੰ ਵਾਪਰੀ ਗੋਲੀਬਾਰੀ ਦੀ ਘਟਨਾ ਸਬੰਧੀ ਕੋਈ ਜਾਣਕਾਰੀ ਹੈ ਤਾਂ ਉਹ ਕੈਲੇਡਨ ਦੇ ਮੇਜਰ ਕਰਾਈਮ ਯੂਨਿਟ ਨਾਲ 1-888-310-1122 ਤੇ ਕਾਲ ਕਰ ਸਕਦਾ ਹੈ। ਇਸ ਤੋਂ ਇਲਾਵਾ ਗੁਪਤ ਤੌਰ ‘ਤੇ ਰਿਪੋਰਟ ਕਰਨ ਲਈ ਪੀਲ ਕ੍ਰਾਈਮ ਸਟਾਪਰਜ਼ ਨੂੰ 1-800-222-TIPS-8477 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

ਇਸ ਤੋਂ ਇਲਾਵਾ ਪੁਲਿਸ ਨੇ ਲੋਕਾਂ ਨੂੰ ਐਡਵਾਈਜ਼ਰੀ ਜਾਰੀ ਕਰਦਿਆਂ ਕਿਹਾ ਕਿ ਜੇਕਰ ਕੋਈ ਵਿਅਕਤੀ ਕਿਸੇ ਅਪਰਾਧਿਕ ਘਟਨਾ ਬਾਰੇ ਕੋਈ ਸਬੂਤ ਜਾਂ ਕੋਈ ਹੋਰ ਜਾਣਕਾਰੀ ਦਿੰਦਾ ਹੈ ਤਾਂ ਉਸ ਦੀ ਪਛਾਣ ਗੁਪਤ ਰੱਖੀ ਜਾਂਦੀ ਹੈ ਅਤੇ ਉਸ ਨੂੰ ਕਦੇ ਵੀ ਗਵਾਹੀ ਦੇਣ ਲਈ ਵੀ ਨਹੀਂ ਬੁਲਾਇਆ ਜਾਂਦਾ। ਜੇਕਰ ਕੋਈ ਵਿਅਕਤੀ ਕਿਸੇ ਅਪਰਾਧੀ ਨੂੰ ਗ੍ਰਿਫਤਾਰ ਕਰਨ ਵਿੱਚ ਪੁਲਿਸ ਦੀ ਮਦਦ ਕਰਦਾ ਹੈ ਤਾਂ ਉਸ ਵਿਅਕਤੀ ਨੂੰ ਇਨਾਮ ਵਜੋਂ 2 ਹਜ਼ਾਰ ਡਾਲਰ ਵੀ ਦਿੱਤੇ ਜਾਂਦੇ ਹਨ।