ਭਾਰਤ ਨੇ ਕੈਨੇਡਾ ਵਿੱਚ ਖਾਲਿਸਤਾਨ ਪੱਖੀ ਤੱਤਾਂ ਵੱਲੋਂ ਰਾਏਸ਼ੁਮਾਰੀ ਕਰਵਾਉਣ ’ਤੇ ਪਾਬੰਦੀ ਨਾ ਲਾਏ ਜਾਣ ’ਤੇ ਨਾਰਾਜ਼ਗੀ ਪ੍ਰਗਟਾਈ ਹੈ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਹਫਤੇ ਕੈਨੇਡਾ ਦੀ ਜਸਟਿਨ ਟਰੂਡੋ ਸਰਕਾਰ ਨੂੰ 6 ਨਵੰਬਰ ਨੂੰ ਓਨਟਾਰੀਓ ਵਿੱਚ ਪਾਬੰਦੀਸ਼ੁਦਾ ਸੰਗਠਨ ਵੱਲੋਂ ਕਰਵਾਏ ਜਾਣ ਵਾਲੇ ਅਖੌਤੀ ਖਾਲਿਸਤਾਨੀ ਜਨਮਤ ਸੰਗ੍ਰਹਿ ਨੂੰ ਰੋਕਣ ਲਈ ਕਿਹਾ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਇਸ ਸੰਬੰਧੀ ਇੱਕ ਡਿਮਾਰਸ਼ੇ-ਲਿਖਤ ਰੋਸ ਪੱਤਰ ਦਿੱਤਾ ਹੈ। ਪੀਐਮ ਮੋਦੀ ਵੱਲੋਂ ਜਸਟਿਨ ਟਰੂਡੋ ਨੂੰ ਭੇਜੇ ਗਏ ਰੋਸ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਪਾਬੰਦੀਸ਼ੁਦਾ ਸੰਗਠਨ ਦੀਆਂ ਅਜਿਹੀਆਂ ਕਾਰਵਾਈਆਂ ਭਾਰਤ ਦੀ ਖੇਤਰੀ ਅਖੰਡਤਾ ਅਤੇ ਪ੍ਰਭੂਸੱਤਾ ਨੂੰ ਚੁਣੌਤੀ ਦਿੰਦੀਆਂ ਹਨ।