GTA News Media

Top Info Bar
22.1°C Toronto Loading date...
World

ਅਮਰੀਕਾ ’ਚ ਪੰਜਾਬੀਆਂ ਦੀ ਸੁਰੱਖਿਆ ਦੇ ਮੁੱਦੇ ਨੂੰ ਲੈ ਕੇ ਸਿੱਖ ਭਾਈਚਾਰੇ ਨੇ ਕੀਤੀ ਇਨਸਾਫ ਦੀ ਮੰਗ

ਅਮਰੀਕਾ ’ਚ ਪੰਜਾਬੀਆਂ ਦੀ ਸੁਰੱਖਿਆ ਦੇ ਮੁੱਦੇ ਨੂੰ ਲੈ ਕੇ ਸਿੱਖ ਭਾਈਚਾਰੇ ਨੇ ਕੀਤੀ ਇਨਸਾਫ ਦੀ ਮੰਗ
Share this post via:

ਕੈਲੀਫੋਰਨੀਆ ‘ਚ ਪੰਜਾਬੀ ਪਰਿਵਾਰ ਦੇ 4 ਜੀਆਂ ਦੇ ਕਤਲ ਦੀ ਘਟਨਾ ਤੋਂ ਬਾਅਦ ਪੰਜਾਬੀਆਂ ਦੀ ਸੁਰੱਖਿਆ ਦੇ ਮੁੱਦੇ ਨੂੰ ਲੈ ਕੇ ਸਿੱਖ ਭਾਈਚਾਰੇ ਨੇ ਵੱਡਾ ਇਕੱਠ ਕੀਤਾ ਅਤੇ ਇਨਸਾਫ਼ ਦੀ ਮੰਗ ਕੀਤੀ।

ਫਰਿਜ਼ਨੋ ਵਿਖੇ ਸਾਅ ਐਵੇਨਿਊ ਅਤੇ ਗੋਲਡਨ ਸਟੇਟ ਦੇ ਐਂਟਰ-ਸੈਕਸ਼ਨ ‘ਤੇ ਹੱਥਾਂ ‘ਚ ਬੈਨਰ ਫੜ ਕੇ ਪਰਿਵਾਰ ਲਈ ਇਨਸਾਫ ਮੰਗਿਆ ਗਿਆ। ਇਸ ਤੋਂ ਬਾਅਦ ਫਰਿਜ਼ਨੋ ਦੇ ‘ਸ਼ਹੀਦ ਜਸਵੰਤ ਸਿੰਘ ਖਾਲੜਾ ਪਾਰਕ’ ਵਿਖੇ ਸ਼ਾਮ ਨੂੰ ਇਕੱਠ ਹੋਇਆ, ਜਿੱਥੇ ਮੋਮਬੱਤੀਆਂ ਜਗਾ ਕੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਨ੍ਹਾਂ ਦੋਵੇਂ ਪ੍ਰੋਗਰਾਮਾਂ ਦੌਰਾਨ ਫਰਿਜ਼ਨੋ ਦੇ ਪੰਜਾਬੀ ਭਾਈਚਾਰੇ ਤੋਂ ਇਲਾਵਾ ਵੱਖ-ਵੱਖ ਜੱਥੇਬੰਦੀਆਂ ਦੇ ਨੁਮਾਇੰਦੇ ਵੀ ਹਾਜ਼ਰ ਹੋਏ। ਜਿਨਾਂ ਨੇ ਇਨਸਾਫ਼ ਦੀ ਮੰਗ ਅਤੇ ਸਮੁੱਚੇ ਭਾਈਚਾਰੇ ਦੀ ਸੁਰੱਖਿਆ ਨੂੰ ਲੈ ਕੇ ਕੈਲੀਫੋਰਨੀਆਂ ਦੇ ਸਰਕਾਰੀ ਸਿਸਟਮ ‘ਤੇ ਚਿੰਤਾ ਪ੍ਰਗਟਾਉਂਦੇ ਹੋਏ ਇਨਸਾਫ ਦੀ ਮੰਗ ਕੀਤੀ।

ਇਕੱਠ ਵਿੱਚ ਸ਼ਾਮਲ ਲੋਕਾਂ ਨੇ ਕਿਹਾ ਕਿ ਕੈਲੀਫੋਰਨੀਆਂ ਵਿੱਚ ਇਸ ਤੋਂ ਪਹਿਲਾ ਵੀ ਬਹੁਤ ਸਾਰੇ ਪਰਿਵਾਰਾਂ ਦੇ ਮੈਂਬਰ ਅਜਿਹੀਆਂ ਘਟਨਾਵਾਂ ਕਰਕੇ ਆਪਣੇ ਪਰਿਵਾਰ ਦੇ ਮੈਂਬਰਾਂ ਨੂੰ ਖੋਹ ਚੁੱਕੇ ਹਨ। ਇਸ ਸਮੇਂ ਬਹੁਤ ਸਾਰੇ ਬੁਲਾਰਿਆਂ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ ਅਤੇ ਮੀਡੀਆ ਨਾਲ ਗੱਲਬਾਤ ਕੀਤੀ। ਸਮੂਹ ਭਾਈਚਾਰੇ ਵੱਲੋਂ ਭਵਿੱਖ ਵਿੱਚ ਪੰਜਾਬੀ ਪਰਿਵਾਰਾਂ ਦੀ ਸੁਰੱਖਿਆ ਅਤੇ ਮਰਸਡ ਸ਼ਹਿਰ ਦੇ ਪਰਿਵਾਰ ਦੇ ਇਨਸਾਫ ਦਾ ਮੁੱਦਾ ਚੁੱਕਿਆ ਗਿਆ।

ਬੀਤੇ ਦਿਨੀਂ  ਕੈਲੀਫੋਰਨੀਆ ਦੇ ਸ਼ਹਿਰ ਮਰਸਡ ਵਿੱਚ 8 ਮਹੀਨੇ ਦੀ ਬੱਚੀ ਆਰੋਹੀ ਢੇਰੀ, ਉਸ ਦੇ ਪਿਤਾ ਜਸਦੀਪ ਸਿੰਘ ਅਤੇ ਮਾਤਾ ਜਸਲੀਨ ਕੌਰ ਅਤੇ ਤਾਇਆ ਅਮਨਦੀਪ ਸਿੰਘ ਨੂੰ ਅਗਵਾ ਕਰਨ ਤੋਂ ਬਾਅਦ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਇਹ ਪਰਿਵਾਰ ਪੰਜਾਬ ਦੇ ਹੁਸ਼ਿਆਰਪੁਰ ਜ਼ਿਲੇ ਦੇ ਹਰਸੀ ਪਿੰਡ ਦੇ ਨਾਲ ਸਬੰਧਤ ਸੀ।