ਸਿੱਧੂ ਮੂਸੇਵਾਲੇ ਦਾ ਇੱਕ ਹੋਰ ਕਾਤਲ ਅੱਜ ਅੰਮ੍ਰਿਤਸਰ ਏਅਰਪੋਰਟ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਉਸ ‘ਤੇ ਮੂਸੇਵਾਲਾ ਦੀ ਰੇਕੀ ਕਰਨ ਦਾ ਦੋਸ਼ ਹੈ।
ਉਹ ਦੁਬਈ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਇਸ ਤੋਂ ਪਹਿਲਾਂ ਹੀ ਅੰਮ੍ਰਿਤਸਰ ਪੁਲਿਸ ਨੇ ਉਸ ਨੂੰ ਏਅਰਪੋਰਟ ਤੋਂ ਗ੍ਰਿਫ਼ਤਾਰ ਵਿੱਚ ਲੈ ਲਿਆ।
ਮਾਨਸਾ ਪੁਲਿਸ ਨੇ ਜਗਤਾਰ ਸਿੰਘ ਦਾ ਲੁੱਕਆਊਟ ਨੋਟਿਸ ਜਾਰੀ ਕੀਤਾ ਸੀ, ਇਸ ਲਈ ਮਾਨਸਾ ਪੁਲਿਸ ਨੂੰ ਗ੍ਰਿਫ਼ਤਾਰੀ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ।
ਅੰਮ੍ਰਿਤਸਰ ਪੁਲਿਸ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੁੱਛਗਿੱਛ ਦੌਰਾਨ ਜਗਤਾਰ ਸਿੰਘ ਨੇ ਮੰਨਿਆ ਹੈ ਕਿ ਉਹ ਪੁਲਿਸ ਅਧਿਕਾਰੀਆਂ ਦੇ ਸਾਹਮਣੇ ਉਕਤ ਮਾਮਲੇ ਦੀ ਜਾਂਚ ‘ਚ ਸ਼ਾਮਲ ਹੋਇਆ ਹੈ।