ਚੰਡੀਗੜ੍ਹ : ਪੰਜਾਬ ਕਾਂਗਰਸ ਦੀ ਸਿਆਸਤ ‘ਚ ਇਕ ਵਾਰ ਫਿਰ ਵੱਡਾ ਭੂਚਾਲ ਉਸ ਵਖਤ ਆਇਆ ਜਦੋ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਦੱਸ ਦਈਏ ਕਿ ਨਵਜੋਤ ਸਿੱਧੂ ਨੇ ਬਕਾਇਦਾ ਆਪਣੇ ਸੋਸ਼ਲ ਮੀਡੀਆ ਅਕਾਊਂਟਸ ’ਤੇ ਅਸਤੀਫ਼ੇ ਦੀ ਕਾਪੀ ਵੀ ਅਪਲੋਡ ਕੀਤੀ ਹੈ। ਅਸਤੀਫੇ ‘ਚ ਉਹਨਾ ਨੇ ਲਿਿਖਆ ਹੈ ਕਿ ਉਹ ਪੰਜਾਬ ਦੇ ਭਵਿੱਖ ਨਾਲ ਕਿਸੇ ਵੀ ਕੀਮਤ ਉੱਤੇ ਸਮਝੌਤਾ ਨਹੀਂ ਕਰ ਸਕਦੇ ।
ਨਵਜੋਤ ਸਿੱਧੂ ਨੇ 18 ਜੁਲਾਈ ਨੂੰ ਪੰਜਾਬ ਕਾਗਰਸ ਪ੍ਰਧਾਨਗੀ ਦਾ ਅਹੁਦਾ ਸੰਭਾਲਿਆ ਸੀ।ਤੇ ਸਿੱਧੂ ਬਸ ਇਹ ਕਹਿੰਦੇ ਹੀ ਨਜਰ ਆ ਰਹੇ ਹਨ ਕਿ ਉਹ ਪੰਜਾਬ ਦੇ ਭਵਿੱਖ ਨਾਲ ਕਿਸੇ ਕੀਮਤ ਤੇ ਸਮਝੌਤਾ ਨਹੀਂ ਕਰਨਗੇ।