GTA News Media

Top Info Bar
22.1°C Toronto Loading date...
Toronto/GTA

ਬਰੈਂਪਟਨ: ਰਿਹਾਇਸ਼ੀ ਇਮਾਰਤ ‘ਚ ਅੱਗ ਲੱਗਣ ਤੋਂ ਬਾਅਦ ਇੱਕ ਵਿਅਕਤੀ ਦੀ ਹਾਲਤ ਗੰਭੀਰ

ਬਰੈਂਪਟਨ: ਰਿਹਾਇਸ਼ੀ ਇਮਾਰਤ ‘ਚ ਅੱਗ ਲੱਗਣ ਤੋਂ ਬਾਅਦ ਇੱਕ ਵਿਅਕਤੀ ਦੀ ਹਾਲਤ ਗੰਭੀਰ
Share this post via:

ਬਰੈਂਪਟਨ ਵਿੱਚ ਰਾਤ ਇੱਕ ਰਿਹਾਇਸ਼ੀ ਇਮਾਰਤ ‘ਚ ਅੱਗ ਲੱਗਣ ਤੋਂ ਬਾਅਦ ਇੱਕ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਹੈ।

ਐਮਰਜੈਂਸੀ ਅਮਲੇ ਨੂੰ ਲਗਭਗ 2:30 ਵਜੇ ਮੈਕਮਰਚੀ ਐਵੇਨਿਊ (McMurchy Avenue) ‘ਤੇ ਇੱਕ ਇਮਾਰਤ ਵਿੱਚ ਅੱਗ ਲੱਗਣ ਦੀਆਂ ਰਿਪੋਰਟਾਂ ਲਈ ਬੁਲਾਇਆ ਗਿਆ ।

ਪੀਲ ਰੀਜਨਲ ਪੁਲਿਸ ਨੇ ਕਿਹਾ ਕਿ ਉਨ੍ਹਾਂ ਨੇ ਇਮਾਰਤ ਨੂੰ ਖਾਲੀ ਕਰਵਾਉਣ ਵਿੱਚ ਮਦਦ ਕੀਤੀ ਅਤੇ ਫਿਰ ਇੱਕ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ।

ਬਰੈਂਪਟਨ ਫਾਇਰ ਚੀਫ਼ ਬਿਲ ਬੁਆਏਜ਼ ਨੇ ਕਿਹਾ ਕਿ ਫਾਇਰ ਬ੍ਰਿਗੇਡ ਦੇ ਕਰਮਚਾਰੀ ਬੇਘਰ ਹੋਏ ਲੋਕਾਂ ਦੀ ਮਦਦ ਕਰ ਰਹੇ ਹਨ।

ਅੱਗ ਬੁਝਾਊ ਵਿਭਾਗ ਨੇ ਦੱਸਿਆ ਕਿ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ ।

ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਅੱਗ ਕਿਸ ਕਾਰਨ ਲੱਗੀ।