ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਦੀ ਯਾਦ ਵਿਚ ਆਯੋਜਿਤ ਇਕ ਸਮਾਗਮ ‘ਚ PM ਨਰਿੰਦਰ ਮੋਦੀ ਵੀ ਸ਼ਾਮਿਲ ਹੋਏ । ਇਹ ਸਮਾਗਮ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਪ੍ਰਧਾਨ ਇਕਬਾਲ ਸਿੰਘ ਲਾਲਪੁਰਾ ਦੇ ਨਿਵਾਸ ਸਥਾਨ ਉਤੇ ਆਯੋਜਿਤ ਕੀਤਾ ਗਿਆ। ਇਸ ਮੌਕੇ PM ਨਰਿੰਦਰ ਮੋਦੀ ਨੇ ਕਿਹਾ ,” ਤੁਸੀਂ ਸਾਰੇ ਜਾਣਦੇ ਹੋ ਕਿ ਮੈਂ ਪੰਜਾਬ ਵਿਚ ਇੱਕ ਕਾਰਕੁਨ ਵਜੋਂ ਲੰਮਾ ਸਮਾਂ ਬਿਤਾਇਆ ਹੈ। ਉਸ ਦੌਰਾਨ ਕਈ ਵਾਰ ਹਰਿਮੰਦਰ ਸਾਹਿਬ ਮੱਥਾ ਟੇਕਣ ਦਾ ਮੌਕਾ ਮਿਲਿਆ। ”
ਉਨ੍ਹਾਂ ਕਿਹਾ ਕਿ ਕੁਝ ਸਮਾਂ ਪਹਿਲਾਂ ਅਫਗਾਨਿਸਤਾਨ ਵਿੱਚ ਸਥਿਤੀ ਕਿਵੇਂ ਵਿਗੜ ਗਈ ਸੀ, ਹਿੰਦੂ-ਸਿੱਖ ਪਰਿਵਾਰਾਂ ਨੂੰ ਵਾਪਸ ਲਿਆਉਣ ਦੀ ਮੁਹਿੰਮ ਚਲਾਈ ਗਈ।ਸਾਡੇ ਪੰਜਾਬ ਦੇ ਲੋਕਾਂ ਵੱਲੋਂ ਬਟਵਾਰੇ ਵਿੱਚ ਦਿੱਤੀਆਂ ਕੁਰਬਾਨੀਆਂ ਦੀ ਯਾਦ ਵਿੱਚ ਦੇਸ਼ ਨੇ ਵੀ ਵੰਡ ਵਿਭਿਸ਼ਿਕਾ ਯਾਦਗਾਰੀ ਦਿਵਸ ਦੀ ਸ਼ੁਰੂਆਤ ਕੀਤੀ ਹੈ। ਅਸੀਂ ਸੀਏਏ ਐਕਟ ਲਿਆ ਕੇ ਵੰਡ ਦੇ ਸ਼ਿਕਾਰ ਸਿੱਖ ਹਿੰਦੂ ਪਰਿਵਾਰਾਂ ਨੂੰ ਨਾਗਰਿਕਤਾ ਦੇਣ ਦੀ ਕੋਸ਼ਿਸ਼ ਕੀਤੀ ਹੈ ਉਹ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਸੁਰੱਖਿਅਤ ਲੈ ਕੇ ਆਏ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੈਂ ਤੁਹਾਨੂੰ ਸਾਰਿਆਂ ਨੂੰ ਪ੍ਰਕਾਸ਼ ਪੂਰਬ ਦੀ ਵਧਾਈ ਦਿੰਦਾ ਹਾਂ।ਇਸ ਦੌਰਾਨ ਨਰਿੰਦਰ ਮੋਦੀ ਨੇ ਪੰਜਾਬ ਅਤੇ ਸਿੱਖ ਧਰਮ ਦਾ ਦੇਸ਼ ਨੂੰ ਦਿੱਤੇ ਯੋਗਦਾਨ ਦਾ ਜ਼ਿਕਰ ਕੀਤਾ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦੱਸੇ ਰਸਤੇ ਉਤੇ ਚੱਲਣ ਦੀ ਪ੍ਰੇਰਣਾ ਵੀ ਦਿੱਤੀ।