ਸੁਧੀਰ ਸੂਰੀ ਕਤਲ ਕੇਸ ’ਚ ਸੰਦੀਪ ਸਿੰਘ ਸੰਨੀ ਨੂੰ ਅੱਜ ਮੁੜ ਅਦਾਲਤ ‘ਚ ਪੇਸ਼ ਕੀਤਾ ਗਿਆ। ਪੁਲਿਸ ਨੂੰ ਦੋ ਦਿਨਾਂ ਦਾ ਰਿਮਾਂਡ ਮਿਲਿਆ ਹੈ। ਅੱਜ ਪੁਲਿਸ ਨੇ ਸੰਦੀਪ ਸੰਨੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਰਿਮਾਂਡ ਮੰਗਿਆ ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ। ਇਸ ਤੋਂ ਪਹਿਲਾਂ ਵੀ ਸੰਦੀਪ ਸਿੰਘ ਨੂੰ ਅਦਾਲਤ ਨੇ ਤਿੰਨ ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਸੀ। ਸੰਦੀਪ ਸਿੰਘ ਨੂੰ ਸ਼ਨੀਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਜਿੱਥੇ ਪੁਲਿਸ ਨੇ ਉਸ ਦਾ ਤਿੰਨ ਦਿਨਾਂ ਪੁਲਿਸ ਰਿਮਾਂਡ ਦਿੱਤਾ ਸੀ।
ਅੱਜ ਸੰਦੀਪ ਸੰਨੀ ਨੂੰ ਭਾਰੀ ਸੁਰੱਖਿਆ ਦਰਮਿਆਨ ਅਦਾਲਤ ’ਚ ਪੇਸ਼ ਕੀਤਾ ਗਿਆ। ਸੁਣਵਾਈ ਦੌਰਾਨ ਕਿਸੇ ਨੂੰ ਵੀ ਅਦਾਲਤੀ ਕੰਪਲੈਕਸ ’ਚ ਦਾਖ਼ਲ ਨਹੀਂ ਹੋਣ ਦਿੱਤਾ ਗਿਆ। ਅਦਾਲਤੀ ਕੰਪਲੈਕਸ ਪੁਲਸ ਛਾਉਣੀ ’ਚ ਤਬਦੀਲ ਹੋ ਗਿਆ। ਇਸ ਦੌਰਾਨ ਅਦਾਲਤ ‘ਚ ਭਾਰੀ ਗਿਣਤੀ ‘ਚ ਪੁਲਸ ਤਾਇਨਾਤ ਕੀਤੀ ਗਈ ਸੀ।ਦੱਸ ਦੇਈਏ ਜਦੋਂ ਸੰਦੀਪ ਸੰਨੀ ਅਦਾਲਤ ਤੋਂ ਬਾਹਰ ਆਇਆ ਤਾਂ ਸਿੱਖ ਜੱਥੇਬੰਦਿਆਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ ਅਤੇ ਸਿੱਖ ਜਥੇਬੰਦੀਆਂ ਨੂੰ ਅਦਾਲਤ ਅੰਦਰ ਨਹੀਂ ਜਾਣ ਦਿੱਤਾ ਗਿਆ।