ਪੰਜਾਬ ‘ਚ ਪਿਛਲੇ ਕੁਝ ਦਿਨਾਂ ਤੋਂ ਪੰਜਾਬੀ ਗਾਇਕਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਅਤੇ ਫਿਰੌਤੀ ਮੰਗਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਗਾਇਕਾਂ ਨੂੰ ਗੈਂਗਸਟਰਾਂ ਵੱਲੋਂ ਸ਼ਰੇਆਮ ਫੋਨ ਕੀਤੇ ਜਾ ਰਹੇ ਹਨ।। ਸੂਬੇ ਦੇ ਲੋਕ ਅਜੇ ਸਿੱਧੂ ਮੂਸੇਵਾਲਾ ਕਾਂਡ ਨੂੰ ਭੁੱਲੇ ਨਹੀਂ ਹਨ ਕਿ ਇਸੇ ਦੌਰਾਨ ਇੱਕ ਹੋਰ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ।
ਉੱਘੇ ਪੰਜਾਬੀ ਗਾਇਕ ਬੱਬੂ ਮਾਨ ਨੂੰ ਫੋਨ ਉਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਬੱਬੂ ਮਾਨ ਨੂੰ ਅਣਪਛਾਤੇ ਵਿਅਕਤੀ ਵੱਲੋਂ ਫੋਨ ਉਤੇ ਦਿੱਤੀ ਗਈ ਧਮਕੀ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵੀ ਹਰਕਤ ਵਿੱਚ ਆ ਗਿਆ ਹੈ। ਪੁਲਿਸ ਨੇ ਬੱਬੂ ਮਾਨ ਦੇ ਮੋਹਾਲੀ ਦੇ ਸੈਕਟਰ 71 ਸਥਿਤ ਉਸਦੀ ਘਰ ਦੀ ਸੁਰੱਖਿਆ ਵਧਾ ਦਿੱਤੀ ਹੈ। ਅਧਿਕਾਰੀ ਉਸ ਦੇ ਘਰ ਦਾ ਜਾਇਜ਼ਾ ਵੀ ਲੈ ਰਹੇ ਹਨ।