ਸਰੀ, ਬ੍ਰਿਟਿਸ਼ ਕੋਲੰਬੀਆ (ਕੁਲਤਰਨ ਸਿੰਘ ਪਧਿਆਣਾ): ਕੈਨੇਡਾ ਵਿਖੇ ਪੜਾਈ ਕਰਨ ਆਏ ਅੰਤਰ- ਰਾਸ਼ਟਰੀ ਵਿਦਿਆਰਥੀ ਅਰਸ਼ਦੀਪ ਸਿੰਘ ਖੋਸਾ ਦੀ ਹਾਰਟ ਅਟੈਕ ਨਾਲ ਮੌਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਅਰਸ਼ਦੀਪ ਸਿੰਘ ਖੋਸਾ ਦੀ ਉਮਰ 22 ਸਾਲ ਸੀ ਤੇ ਉਹ ਇੱਕ ਸਾਲ ਪਹਿਲਾ ਪੰਜਾਬ ਤੋ ਕੈਨੇਡਾ ਸਟੂਡੈਂਟ ਵੀਜ਼ੇ ਤੇ ਆਇਆ ਸੀ। ਅਰਸ਼ਦੀਪ ਸਿੰਘ ਖੋਸਾ ਇਸ ਸਮੇਂ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਸਰੀ ਵਿਖੇ ਰਹਿ ਰਿਹਾ ਸੀ ਜਿੱਥੇ ਲੰਘੇ ਵੀਰਵਾਰ 18 ਨਵੰਬਰ 2022 ਨੂੰ ਹਾਰਟ ਅਟੈਕ ਨਾਲ ਉਸਦੀ ਮੌਤ ਹੋ ਗਈ ਹੈ, ਮ੍ਰਿਤਕ ਨੌਜਵਾਨ ਪੰਜਾਬ ਦੇ ਫ਼ਿਰੋਜ਼ਪੁਰ ਜਿਲੇ ਦੇ ਪਿੰਡ ਕੋਟ ਕਰੋੜ ਕਲਾ ਦਾ ਮਾਪਿਆ ਦਾ ਇਕਲੌਤਾ ਪੁੱਤਰ ਸੀ ਜਿਸ ਦੇ ਪਿੱਛੇ ਮਾਤਾ ਪਿਤਾ ਪੰਜਾਬ ਵਿੱਚ ਹਨ। ਨੌਜਵਾਨ ਦੇ ਦੋਸਤਾ ਰਿਸ਼ਤੇਦਾਰਾ ਵੱਲੋ ਉਸਦੀ ਮ੍ਰਿਤਕ ਦੇਹ ਨੂੰ ਪੰਜਾਬ ਵਾਪਸ ਭੇਜਣ ਲਈ ਗੋਫੰਡ ਦਾ ਪ੍ਰਬੰਧ ਵੀ ਕੀਤਾ ਗਿਆ ਹੈ।