GTA News Media

Top Info Bar
22.1°C Toronto Loading date...
Toronto/GTA

ਟੋਰਾਂਟੋ: ਛੁਰੇਬਾਜ਼ੀ ਦੀ ਘਟਨਾ ‘ਚ 2 ਜ਼ਖਮੀ, ਸ਼ੱਕੀ ਗ੍ਰਿਫਤਾਰ

ਟੋਰਾਂਟੋ: ਛੁਰੇਬਾਜ਼ੀ ਦੀ ਘਟਨਾ ‘ਚ  2 ਜ਼ਖਮੀ, ਸ਼ੱਕੀ ਗ੍ਰਿਫਤਾਰ
Share this post via:

ਟੋਰਾਂਟੋ ਪੁਲਿਸ ਦਾ ਕਹਿਣਾ ਹੈ ਕਿ ਸੋਮਵਾਰ ਰਾਤ ਨੂੰ ਚਾਕੂ ਨਾਲ ਕੀਤੇ ਹਮਲੇ ਤੋਂ ਬਾਅਦ ਦੋ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਹੈ।

ਐਮਰਜੈਂਸੀ ਅਮਲੇ ਨੂੰ ਰਾਤ 8:50 ਵਜੇ ਦੇ ਕਰੀਬ ਲਾਰੈਂਸ ਐਵੇਨਿਊ ਨੇੜੇ ਕੈਲੇਡੋਨੀਆ ਰੋਡ ਅਤੇ ਲੋਥਰਟਨ ਪਾਥਵੇਅ ‘ਤੇ ਛੁਰੇਬਾਜ਼ੀ ਦੀਆਂ ਰਿਪੋਰਟਾਂ ਲਈ ਬੁਲਾਇਆ ਗਿਆ।

ਪੁਲਿਸ ਨੇ ਕਿਹਾ ਕਿ ਜਦੋਂ ਅਧਿਕਾਰੀ ਪਹੁੰਚੇ ਤਾਂ ਉਨ੍ਹਾਂ ਨੇ ਦੋ ਲੋਕਾਂ ਨੂੰ ਜ਼ਖਮੀ ਹਾਲਤ ਵਿੱਚ ਦੇਖਿਆ।

ਜਾਂਚਕਰਤਾਵਾਂ ਨੇ ਦੱਸਿਆ ਕਿ ਇਕ ਵਿਅਕਤੀ ਨੂੰ ਗੰਭੀਰ ਹਾਲਤ ‘ਚ ਟਰਾਮਾ ਸੈਂਟਰ ਲਿਜਾਇਆ ਗਿਆ।

ਦੂਜੇ ਵਿਅਕਤੀ ਨੂੰ ਸਥਾਨਕ ਹਸਪਤਾਲ ਲਿਜਾਇਆ ਗਿਆ।

ਪੁਲਿਸ ਨੇ ਅੱਗੇ ਕਿਹਾ ਕਿ ਬਾਅਦ ਵਿੱਚ ਇੱਕ ਪੁਰਸ਼ ਸ਼ੱਕੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।