GTA News Media

Top Info Bar
22.1°C Toronto Loading date...
Punjab

ਰਾਜਾ ਵੜਿੰਗ ਨੂੰ ਸੋਸ਼ਲ ਮੀਡੀਆ ‘ਤੇ ਜਾਨੋਂ ਮਾਰਨ ਦੀ ਧਮਕੀ ਦੇਣ ‘ਤੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕੇਸ ਦਰਜ

ਰਾਜਾ ਵੜਿੰਗ ਨੂੰ ਸੋਸ਼ਲ ਮੀਡੀਆ ‘ਤੇ ਜਾਨੋਂ ਮਾਰਨ ਦੀ ਧਮਕੀ ਦੇਣ ‘ਤੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕੇਸ ਦਰਜ
Share this post via:

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸੋਸ਼ਲ ਮੀਡੀਆ ‘ਤੇ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਖਿਲਾਫ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਥਾਣਾ ਡਿਵੀਜ਼ਨ ਨੰਬਰ 5 ਦੀ ਪੁਲਿਸ ਨੇ ਨਿਹੰਗ ਸਿੰਘ ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਖਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਲੁਧਿਆਣਾ ਪੁਲਿਸ ਨੇ ਐਫਆਈਆਰ ਦਰਜ ਕਰਦਿਆਂ ਕਿਹਾ ਹੈ ਕਿ ਹਥਿਆਰਾਂ ਦੀ ਨੁਮਾਇਸ਼ ਕਰਨ ਜਾਂ ਫਿਰ ਹੇਟ ਸਪੀਚ ਦੇਣ ਵਾਲੇ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।

ਸੀਨੀਅਰ ਪੁਲਿਸ ਅਧਿਕਾਰੀ ਸਮੀਰ ਵਰਮਾ ਨੇ ਦੱਸਿਆ ਕਿ ਰਾਜਾ ਵੜਿੰਗ ਨੂੰ ਧਮਕੀ ਦੇਣ ਤੇ ਹੇਟ ਸਪੀਚ ਕਰਨ ਤੇ ਲੁਧਿਆਣਾ ਪੁਲਿਸ ਨੇ ਇੱਕ ਮਾਮਲਾ ਦਰਜ ਕੀਤਾ ਹੈ। ਇਹ ਮਾਮਲਾ ਅੰਮ੍ਰਿਤਪਾਲ ਸਿੰਘ ਮਹਿਰੋਂ ਮੋਗਾ ਨਿਵਾਸੀ ਉਪਰ ਦਰਜ ਕੀਤਾ ਗਿਆ ਹੈ। ਇਸ ਵਿਚ ਹਥਿਆਰਾਂ ਨਾਲ ਸਬੰਧਤ ਧਾਰਾਵਾਂ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਹਥਿਆਰਾਂ ਦੀ ਨੁਮਾਇਸ਼ ਕਰਨ ਵਾਲੇ ਤੇ ਹੇਟ ਸਪੀਚ ਦੇਣ ਵਾਲਿਆਂ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।ਇਹ ਮਾਮਲਾ ਪੀਪੀਐਸ ਅਧਿਕਾਰੀਆਂ ਦੇ ਬਿਆਨਾਂ ਉਪਰ ਦਰਜ ਕੀਤਾ ਗਿਆ ਹੈ।