ਹਰੀ ਮਿਰਚ ਭੋਜਨ ਦਾ ਸੁਆਦ ਬਣਾਉਣ ਦੇ ਨਾਲ-ਨਾਲ ਸਰੀਰ ਦੇ ਕਈ ਰੋਗ ਵੀ ਖਤਮ ਕਰਦੀ ਹੈ। ਸਬਜ਼ੀਆਂ ਅਤੇ ਦਾਲਾਂ ਦੇ ਨਾਲ-ਨਾਲ ਇਸ ਦੀ ਵਰਤੋਂ ਸਲਾਦ ‘ਚ ਵੀ ਕੀਤੀ ਜਾਂਦੀ ਹੈ।ਜ਼ਿਆਦਾਤਰ ਲੋਕ ਇਸ ਦੇ ਫਾਇਦਿਆਂ ਬਾਰੇ ਨਹੀਂ ਜਾਣਦੇ ਹਨ। ਹਰੀ ਮਿਰਚ ‘ਚ ਕਈ ਤਰ੍ਹਾਂ ਦੇ ਪੋਸ਼ਕ ਤੱਤ ਪਾਏ ਜਾਂਦੇ ਹਨ ਜਿਵੇਂ- ਵਿਟਾਮਿਨ ਏ, ਵਿਟਾਮਿਨ ਬੀ6, ਵਿਟਾਮਿਨ ਸੀ, ਆਇਰਨ, ਕਾਪਰ, ਪੋਟਾਸ਼ੀਅਮ, ਪ੍ਰੋਟੀਨ ਅਤੇ ਕਾਰਬੋਹਾਈਡ੍ਰੇਟ।
ਆਓ ਜਾਣਦੇ ਹਾਂ ਇਸ ਦੇ ਕੀ ਫਾਇਦੇ ਹਨ:
1. ਹਰੀ ਮਿਰਚ ਖਾਣ ਨਾਲ ਭਾਰ ਘੱਟ ਕੀਤਾ ਜਾ ਸਕਦਾ ਹੈ। ਕਿਉਂਕਿ ਇਸ ਵਿੱਚ ਕੈਲੋਰੀ ਦੀ ਮਾਤਰਾ ਸਿਫ਼ਰ (Zero) ਹੁੰਦੀ ਹੈ। ਜੇਕਰ ਤੁਸੀਂ ਹਰੀ ਮਿਰਚ ਦਾ ਸੇਵਨ ਕਰਦੇ ਹੋ ਤਾਂ ਇਹ ਭਾਰ ਵਧਣ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ‘ਚ ਮਦਦਗਾਰ ਸਾਬਤ ਹੋ ਸਕਦੀ ਹੈ।
2. ਅੱਖਾਂ ਨੂੰ ਸਿਹਤਮੰਦ ਰੱਖਣ ਲਈ ਹਰੀ ਮਿਰਚ ਫਾਇਦੇਮੰਦ ਸਾਬਤ ਹੋ ਸਕਦੀ ਹੈ। ਮਿਰਚ ‘ਚ ਬੀਟਾ ਕੈਰੋਟੀਨ ਹੁੰਦਾ ਹੈ ਜੋ ਅੱਖਾਂ ਨੂੰ ਸਿਹਤਮੰਦ ਰੱਖਣ ਦੇ ਨਾਲ-ਨਾਲ ਅੱਖਾਂ ਦੀ ਰੋਸ਼ਨੀ ਵਧਾਉਣ ‘ਚ ਮਦਦ ਕਰਦੀ ਹੈ।
3. ਹਰੀ ਮਿਰਚ ਨਾਲ ਤੁਸੀਂ ਕੈਂਸਰ ਨੂੰ ਕਾਫੀ ਹੱਦ ਤੱਕ ਦੂਰ ਰੱਖ ਸਕਦੇ ਹੋ। ਇਸ ਵਿਚ ਐਂਟੀ-ਆਕਸੀਡੈਂਟ ਹੁੰਦੇ ਹਨ ਜੋ ਤੁਹਾਡੇ ਸਰੀਰ ਦੀ ਅੰਦਰੂਨੀ ਸਫਾਈ ਦੇ ਨਾਲ-ਨਾਲ ਫ੍ਰੀ ਰੈਡੀਕਲਸ ਤੋਂ ਬਚਾ ਕੇ ਕੈਂਸਰ ਦੇ ਖਤਰੇ ਨੂੰ ਘੱਟ ਕਰਦੇ ਹਨ।
4. ਦਿਲ ਨੂੰ ਸਿਹਤਮੰਦ ਰੱਖਣ ਲਈ ਹਰੀ ਮਿਰਚ ਦਾ ਸੇਵਨ ਵੀ ਕੀਤਾ ਜਾ ਸਕਦਾ ਹੈ। ਇਸ ਵਿੱਚ ਕੈਪਸੈਸੀਨ ਨਾਮਕ ਮਿਸ਼ਰਣ ਪਾਇਆ ਜਾਂਦਾ ਹੈ, ਜੋ ਮਿਰਚਾਂ ਨੂੰ ਤਿੱਖਾ ਅਤੇ ਸਿਹਤਮੰਦ ਬਣਾਉਂਦਾ ਹੈ। ਇਹ ਮਿਸ਼ਰਣ ਦਿਲ ਦੀਆਂ ਬਿਮਾਰੀਆਂ ਦੀ ਸਮੱਸਿਆ ਨੂੰ ਦੂਰ ਕਰਨ ਅਤੇ ਦਿਲ ਨੂੰ ਸੁਰੱਖਿਆ ਪ੍ਰਦਾਨ ਕਰਨ ਵਿੱਚ ਲਾਭਕਾਰੀ ਹੋ ਸਕਦਾ ਹੈ।
5. ਵਿਟਾਮਿਨ-ਈ ਨਾਲ ਭਰਪੂਰ ਹਰੀ ਮਿਰਚ ਤੁਹਾਡੀ ਚਮੜੀ ਲਈ ਵੀ ਫਾਇਦੇਮੰਦ ਹੁੰਦੀ ਹੈ। ਇਸ ਨਾਲ ਤੁਹਾਡਾ ਚਿਹਰਾ ਕੱਸਿਆ ਰਹਿੰਦਾ ਹੈ ਅਤੇ ਚਮੜੀ ਹਮੇਸ਼ਾ ਜਵਾਨ ਅਤੇ ਸੁੰਦਰ ਬਣੀ ਰਹਿੰਦੀ ਹੈ।
6. ਮਿਰਚਾਂ ਵਿੱਚ ਮੌਜੂਦ ਕੈਪਸੈਸੀਨ ਸਾਡੇ ਨੱਕ ਵਿੱਚ ਮੌਜੂਦ Mucus Membranes ਨੂੰ ਉਤੇਜਿਤ ਕਰਦਾ ਹੈ ਜੋ ਸਾਡੀ ਬੰਦ ਸਾਹ ਪ੍ਰਣਾਲੀ ਨੂੰ ਖੋਲ੍ਹਦਾ ਹੈ ਅਤੇ ਜ਼ੁਕਾਮ ਅਤੇ ਖੰਘ ਤੋਂ ਤੁਰੰਤ ਰਾਹਤ ਦਿੰਦਾ ਹੈ।
7.ਹਾਈ ਬਲੱਡ ਪ੍ਰੈਸ਼ਰ ਦਿਲ ਦੀਆਂ ਸਮੱਸਿਆਵਾਂ ਦੇ ਨਾਲ-ਨਾਲ ਹੋਰ ਵੀ ਕਈ ਸਮੱਸਿਆਵਾਂ ਦਾ ਕਾਰਨ ਬਣ ਸਕਦਾ ਹੈ। ਹਰੀ ਮਿਰਚ ‘ਚ ਪਾਇਆ ਜਾਣ ਵਾਲਾ ਕੈਪਸੈਸੀਨ ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ‘ਚ ਮਦਦਗਾਰ ਸਾਬਤ ਹੋ ਸਕਦਾ ਹੈ। ਇਸ ਵਿੱਚ ਐਂਟੀਹਾਈਪਰਟੈਂਸਿਵ ਗੁਣ ਪਾਏ ਜਾਂਦੇ ਹਨ। ਇਹ ਗੁਣ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ‘ਚ ਫਾਇਦੇਮੰਦ ਹੋ ਸਕਦਾ ਹੈ।
*ਪਰੰਤੂ ਰੋਜ਼ਾਨਾ 50 ਗ੍ਰਾਮ ਤੋਂ ਵੱਧ ਹਰੀ ਮਿਰਚ ਦਾ ਸੇਵਨ ਕਰਨ ਨਾਲ ਨੁਕਸਾਨ ਵੀ ਹੋ ਸਕਦੇ ਹਨ। ਇਸ ਲਈ ਇਸ ਦਾ ਸੇਵਨ ਸੀਮਤ ਮਾਤਰਾ ਵਿਚ ਹੀ ਕਰੋ।