ਐਨਵਾਇਰਮੈਂਟ ਕੈਨੇਡਾ ਨੇ ਟੋਰਾਂਟੋ ਲਈ ਇੱਕ ਵਿਸ਼ੇਸ਼ ਮੌਸਮ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਬੁੱਧਵਾਰ ਨੂੰ ਸ਼ਹਿਰ ਵਿੱਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਏਜੰਸੀ ਨੇ ਕਿਹਾ ਕਿ ਬੁੱਧਵਾਰ ਦੁਪਹਿਰ ਨੂੰ 70 ਤੋਂ 80 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਉਮੀਦ ਹੈ, ਜੋ ਦੁਪਹਿਰ ਤੋਂ ਲੈ ਕੇ ਸ਼ਾਮ ਤੱਕ ਚੱਲ ਸਕਦੀਆਂ ਹਨ।
ਬਿਆਨ ਵਿੱਚ ਲਿਖਿਆ ਗਿਆ ਹੈ, “ ਝੀਲਾਂ ਦੇ ਨੇੜੇ ਸਭ ਤੋਂ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ ਜਿੱਥੇ 90 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ।
ਐਨਵਾਇਰਮੈਂਟ ਕੈਨੇਡਾ ਨੇ ਕਿਹਾ ਕਿ ਬੁੱਧਵਾਰ ਰਾਤ ਨੂੰ ਪੱਛਮ ਤੋਂ ਪੂਰਬ ਵੱਲ ਹਵਾਵਾਂ ਚੱਲਣ ਦੀ ਉਮੀਦ ਹੈ।
ਏਜੰਸੀ ਨੇ ਚੇਤਾਵਨੀ ਦਿੱਤੀ ਹੈ ਕਿ ਇਹ ਤੇਜ਼ ਹਵਾਵਾਂ ਹਲਕੀਆਂ ਚੀਜ਼ਾਂ ਨੂੰ ਉਛਾਲ ਸਕਦੀਆਂ ਹਨ ਅਤੇ ਦਰੱਖਤਾਂ ਦੀਆਂ ਟਾਹਣੀਆਂ ਨੂੰ ਤੋੜ ਸਕਦੀਆਂ ਹਨ।