GTA News Media

Top Info Bar
22.1°C Toronto Loading date...
Punjab

ਬਾਪੂ ਸੂਰਤ ਸਿੰਘ ਨੇ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਦਸਤਖ਼ਤੀ ਮੁਹਿੰਮ ‘ਚ ਕੀਤੇ ਦਸਤਖ਼ਤ

ਬਾਪੂ ਸੂਰਤ ਸਿੰਘ ਨੇ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਦਸਤਖ਼ਤੀ ਮੁਹਿੰਮ ‘ਚ ਕੀਤੇ ਦਸਤਖ਼ਤ
Share this post via:

ਅੰਮ੍ਰਿਤਸਰ: ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਦਸਤਖ਼ਤੀ ਮੁਹਿੰਮ ‘ਚ ਬਾਪੂ ਸੂਰਤ ਸਿੰਘ ਨੇ ਵੀ ਦਸਤਖ਼ਤ ਕੀਤੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ  ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰ ਰਹੇ ਬਾਪੂ ਸੂਰਤ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੀ ਸਿਹਤ ਬਾਰੇ ਜਾਣਿਆ ਹੈ। ਇਸ ਮੌਕੇ ਬਾਪੂ ਸੂਰਤ ਸਿੰਘ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਤਹਿਤ ਪ੍ਰੋਫ਼ਾਰਮਾ ਭਰਿਆ ਅਤੇ  ਸੰਗਤ ਨੂੰ ਇਸ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ।

ਦਸਣਯੋਗ ਹੈ ਕਿ ਬਾਪੂ ਸੂਰਤ ਸਿੰਘ ਕਾਫੀ ਲੰਮੇ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਭੁੱਖ ਹੜਤਾਲ ‘ਤੇ ਬੈਠੇ ਹੋਏ ਹਨ।ਕੁਝ ਦਿਨ ਪਹਿਲਾਂ ਹੀ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਦਸਤਖ਼ਤੀ ਮੁਹਿੰਮ ਦੀ ਰੂਪ-ਰੇਖਾ ਉਲੀਕਦਿਆਂ ਇਸ ਲਹਿਰ ਨੂੰ ਦੇਸ਼ ਦੇ ਕੋਨੇ ਕੋਨੇ ਤੱਕ ਫੈਲਾਉਣ ਦਾ ਫੈਸਲਾ ਕੀਤਾ ਗਿਆ ਸੀ।