GTA News Media

Top Info Bar
22.1°C Toronto Loading date...
Canada

ਕੈਨੇਡਾ ‘ਚ ਲਾਪਤਾ ਹੋਈ 23 ਸਾਲਾ ਪੰਜਾਬੀ ਲੜਕੀ ਜਸਵੀਰ ਪਰਮਾਰ ਦੀ ਮਿਲੀ ਲਾਸ਼

ਕੈਨੇਡਾ ‘ਚ ਲਾਪਤਾ ਹੋਈ 23 ਸਾਲਾ ਪੰਜਾਬੀ ਲੜਕੀ ਜਸਵੀਰ ਪਰਮਾਰ ਦੀ ਮਿਲੀ ਲਾਸ਼
Share this post via:

ਸਰੀ: ਬੀਤੇ ਦਿਨੀ 23 ਸਾਲਾ ਪੰਜਾਬੀ ਲੜਕੀ ਜਸਵੀਰ ਪਰਮਾਰ  ਦੀ ਲਾਸ਼ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਜਾਣਕਾਰੀ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਨੇ ਸਾਂਝੀ ਕੀਤੀ ਹੈ। RCMP ਦੇ ਅਨੁਸਾਰ, 29 ਨਵੰਬਰ, 2022 ਨੂੰ ਵੈਨਕੂਵਰ ਵਿੱਚ ਇੱਕ ਲੜਕੀ ਦੀ ਲਾਸ਼ ਮਿਲੀ ਸੀ ਅਤੇ ਹੁਣ ਇਹ ਪੁਸ਼ਟੀ ਹੋ ​​ਗਈ ਹੈ ਕਿ ਸਰੀ ਤੋਂ ਲਾਪਤਾ ਲਾਸ਼ ਜਸਵੀਰ ਪਰਮਾਰ ਦੀ ਹੈ।

ਜਸਵੀਰ ਪਰਮਾਰ ਸਰੀ ਦੀ ਰਹਿਣ ਵਾਲੀ ਸੀ ਅਤੇ ਉਸ ਨੇ ਆਖਰੀ ਵਾਰ 22 ਨਵੰਬਰ ਨੂੰ ਆਪਣੇ ਪਰਿਵਾਰ ਨਾਲ ਸੰਪਰਕ ਕੀਤਾ ਸੀ ਪਰ ਉਸ ਤੋਂ ਬਾਅਦ ਉਸ ਦਾ ਕੋਈ ਸੁਰਾਗ ਨਾ ਮਿਲਣ ‘ਤੇ ਭਾਲ ਜਾਰੀ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਲੋਕਾਂ ਤੋਂ ਸਹਿਯੋਗ ਦੀ ਅਪੀਲ ਕੀਤੀ ਸੀ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ‘ਚ ਜੁਟੀ ਹੋਈ ਹੈ।