ਮੁਰੱਬਾ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਰੋਜ਼ਾਨਾ ਸਿਰਫ ਇਕ ਮੁਰੱਬਾ ਖਾਣ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਦੂਰ ਹੁੰਦੀਆਂ ਹਨ । ਮੁਰੱਬੇ ਵਿਚ ਕਾਫੀ ਮਾਤਰਾ ਵਿਚ ਵਿਟਾਮਿਨ, ਆਇਰਨ, ਕੈਲਸ਼ੀਅਮ, ਫਾਈਬਰ ਅਤੇ ਮਿਨਰਲਸ ਹੁੰਦੇ ਹਨ। ਆਓ ਜਾਣਦੇ ਹਾਂ ਕਿ ਮੁਰੱਬਾ ਖਾਣ ਦੇ ਫਾਇਦੇ ਕੀ ਫਾਇਦੇ ਹਨ:
1. ਆਂਵਲੇ ਦਾ ਮੁਰੱਬਾ
ਆਂਵਲੇ ਦੇ ਮੁਰੱਬੇ ਵਿਚ ਕਾਫੀ ਮਾਤਰਾ ਵਿਚ ਵਿਟਾਮਿਨ ਸੀ, ਆਇਰਨ, ਕੈਲਸ਼ੀਅਮ ਅਤੇ ਫਾਈਬਰ ਤੱਤ ਮੌਜੂਦ ਹੁੰਦੇ ਹਨ, ਜੋ ਸਰੀਰ ਦੇ ਲਈ ਬਹੁਤ ਜ਼ਰੂਰੀ ਤੱਤ ਹੁੰਦੇ ਹਨ। ਰੋਜ਼ਾਨਾ ਸਵੇਰੇ ਇਕ ਆਂਵਲੇ ਦਾ ਮੁਰੱਬਾ ਖਾਣ ਨਾਲ ਬਲੱਡ ਪ੍ਰੈਸ਼ਰ ਕੰਟਰੋਲ ਵਿਚ ਰਹਿੰਦਾ ਹੈ। ਇਸ ਤੋਂ ਇਲਾਵਾ ਮੁਰੱਬੇ ਦੇ ਨਿਯਮਿਤ ਵਰਤੋਂ ਕਰਨ ਨਾਲ ਸਰੀਰ ਵਿਚ ਖੂਨ ਦੀ ਕਮੀ ਪੂਰੀ ਹੁੰਦੀ ਹੈ ਅਤੇ ਪੇਟ ਦੀਆਂ ਕਈ ਬੀਮਾਰੀਆਂ ਦੂਰ ਹੁੰਦੀਆਂ ਹਨ।
2. ਗਾਜਰ ਦਾ ਮੁਰੱਬਾ
ਗਾਜਰ ਦਾ ਮੁਰੱਬਾ ਵੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਵਿਚ ਕਾਫੀ ਮਾਤਰਾ ਵਿਚ ਆਇਰਨ ਹੁੰਦਾ ਹੈ ਜੋ ਸਰੀਰ ਵਿਚ ਖੂਨ ਦੀ ਕਮੀ ਨੂੰ ਦੂਰ ਕਰਦਾ ਹੈ। ਰੋਜ਼ਾਨਾ ਗਾਜਰ ਦੇ ਮੁਰੱਬੇ ਦੀ ਵਰਤੋਂ ਕਰਨ ਨਾਲ ਅੱਖਾਂ ਦੀ ਰੋਸ਼ਨੀ ਵਧਦੀ ਹੈ ਅਤੇ ਪੇਟ ਦੀ ਜਲਣ ਵੀ ਸ਼ਾਂਤ ਹੋ ਜਾਂਦੀ ਹੈ।
3. ਸੇਬ ਦਾ ਮੁਰੱਬਾ
ਇਸ ਵਿਚ ਕਾਫੀ ਮਾਤਰਾ ਵਿਚ ਫਾਸਫੋਰਸ, ਆਇਰਨ ਪ੍ਰੋਟੀਨ, ਕੈਲਸ਼ੀਅਮ ਅਤੇ ਕਾਰਬੋਹਾਈਡ੍ਰੇਟ ਮੌਜੂਦ ਹੁੰਦੇ ਹਨ ਜੋ ਸਰੀਰ ਨੂੰ ਐਨਰਜੀ ਦਿੰਦੇ ਹਨ। ਸੇਬ ਦੇ ਸਿਰਕੇ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਯਾਦਦਾਸ਼ਤ ਤੇਜ ਹੋ ਜਾਂਦੀ ਹੈ ਅਤੇ ਸਿਰ ਦਰਦ ਵਿਚ ਵੀ ਆਰਾਮ ਮਿਲਦਾ ਹੈ। ਇਸ ਤੋਂ ਇਲਾਵਾ ਸੇਬ ਦੇ ਮੁਰੱਬੇ ਨਾਲ ਮੋਟਾਪਾ ਕੰਟਰੋਲ ਵਿਚ ਰਹਿੰਦਾ ਹੈ ਅਤੇ ਨੀਂਦ ਦੀ ਸਮੱਸਿਆ ਵੀ ਦੂਰ ਹੋ ਜਾਂਦੀ ਹੈ।