GTA News Media

Top Info Bar
22.1°C Toronto Loading date...
India

ਦਿੱਲੀ: ਪਤਨੀ ਨਾਲ ਤਕਰਾਰ ਤੋਂ ਬਾਅਦ ਪਤੀ ਨੇ ਆਪਣੇ 2 ਸਾਲਾ ਪੁੱਤਰ ਨੂੰ ਪਹਿਲੀ ਮੰਜ਼ਿਲ ਤੋਂ ਹੇਠਾਂ ਸੁੱਟਿਆ

ਦਿੱਲੀ: ਪਤਨੀ ਨਾਲ ਤਕਰਾਰ ਤੋਂ ਬਾਅਦ ਪਤੀ ਨੇ ਆਪਣੇ 2 ਸਾਲਾ ਪੁੱਤਰ ਨੂੰ ਪਹਿਲੀ ਮੰਜ਼ਿਲ ਤੋਂ ਹੇਠਾਂ ਸੁੱਟਿਆ
Share this post via:

ਦਿੱਲੀ ਵਿੱਚ ਪਤੀ -ਪਤਨੀ ਦੇ ਝਗੜੇ ਦਾ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਿੱਲੀ ਦੇ ਕਾਲਕਾਜੀ ਇਲਾਕੇ ‘ਚ ਇਕ 30 ਸਾਲਾ ਵਿਅਕਤੀ ਨੇ ਆਪਣੀ ਪਤਨੀ ਨਾਲ ਝਗੜੇ ਤੋਂ ਬਾਅਦ ਨਸ਼ੇ ਦੀ ਹਾਲਤ ‘ਚ ਆਪਣੇ 2 ਸਾਲਾ ਪੁੱਤਰ ਨੂੰ ਇਕ ਇਮਾਰਤ ਦੀ ਪਹਿਲੀ ਮੰਜ਼ਿਲ ਦੀ ਛੱਤ ਤੋਂ ਹੇਠਾਂ ਸੁੱਟ ਦਿੱਤਾ ਅਤੇ ਫਿਰ ਖ਼ੁਦ ਵੀ ਛਾਲ ਮਾਰ ਦਿੱਤੀ। ਪੁਲਸ ਨੇ ਦੱਸਿਆ ਕਿ ਘਟਨਾ ‘ਚ ਮਾਨ ਸਿੰਘ ਅਤੇ ਉਸ ਦਾ ਪੁੱਤਰ ਦੋਵੇਂ ਜ਼ਖ਼ਮੀ ਹੋ ਗਏ ਹਨ ਅਤੇ ਉਨ੍ਹਾਂ ਦਾ ਇੱਥੇ ਇਕ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਪੁਲਸ ਨੇ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਰਾਤ ਕਰੀਬ 10.30 ਵਜੇ ਵਾਪਰੀ ਸੀ।

ਪੁਲਸ ਅਧਿਕਾਰੀਆਂ ਨੇ ਕਿਹਾ ਕਿ ਸਿੰਘ ਦੀ ਪਤਨੀ ਪੂਜਾ ਨੇ ਦੋਸ਼ ਲਗਾਇਆ ਹੈ ਕਿ ਤਣਾਅਪੂਰਨ ਸੰਬੰਧਾਂ ਕਾਰਨ ਉਹ ਆਪਣੇ ਪੁੱਤਰ ਨਾਲ ਵੱਖ ਰਹਿ ਰਹੀ ਸੀ। ਉਸ ਨੇ ਕਿਹਾ ਕਿ ਉਸ ਦਾ ਪਤੀ ਸ਼ਾਮ ਕਰੀਬ 7 ਵਜੇ ਨਸ਼ੇ ਦੀ ਹਾਲਤ ‘ਚ ਉਸ ਦੇ ਘਰ ਆਇਆ ਅਤੇ ਉਸ ਨਾਲ ਝਗੜਾ ਕਰਨ ਲੱਗਾ। ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਝਗੜੇ ਤੋਂ ਬਾਅਦ ਉਸ ਦਾ ਪਤੀ ਛੱਤ ‘ਤੇ ਗਿਆ ਅਤੇ ਕਰੀਬ 21 ਫੁੱਟ ਦੀ ਉੱਚਾਈ ਤੋਂ ਬੱਚੇ ਨੂੰ ਹੇਠਾਂ ਸੁੱਟ ਦਿੱਤਾ ਅਤੇ ਉਸ ਤੋਂ ਬਾਅਦ ਖ਼ੁਦ ਵੀ ਪਹਿਲੀ ਮੰਜ਼ਲ ਤੋਂ ਛਾਲ ਮਾਰ ਦਿੱਤੀ। ਪੁਲਸ ਨੇ ਕਿਹਾ ਕਿ ਘਟਨਾ ਦੇ ਸਿਲਸਿਲੇ ‘ਚ ਭਾਰਤੀ ਦੰਡਾਵਲੀ ਦੀ ਧੀਰੀ 307 (ਕਤਲ ਦੀ ਕੋਸ਼ਿਸ਼) ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।