GTA News Media

Top Info Bar
22.1°C Toronto Loading date...
World

ਪਾਕਿਸਤਾਨ: ਗੈਸ ਸਿਲੰਡਰ ਧਮਾਕੇ ‘ਚ 12 ਲੋਕਾਂ ਦੀ ਮੌਤ, 25 ਜ਼ਖਮੀ

ਪਾਕਿਸਤਾਨ: ਗੈਸ ਸਿਲੰਡਰ ਧਮਾਕੇ ‘ਚ 12 ਲੋਕਾਂ ਦੀ ਮੌਤ, 25 ਜ਼ਖਮੀ
Share this post via:

ਪਾਕਿਸਤਾਨ ਦੇ ਬਲੋਚਿਸਤਾਨ ਸੂਬੇ  ‘ਚ ਗੈਸ ਸਿਲੰਡਰ ਫਟਣ ਨਾਲ ਹੋਏ ਧਮਾਕੇ ‘ਚ 12 ਲੋਕਾਂ ਦੀ ਮੌਤ ਹੋ ਗਈ ਅਤੇ ਘੱਟੋ-ਘੱਟ 25 ਹੋਰ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਿਕ ਇਹ ਧਮਾਕਾ  ਇਕ ਦੁਕਾਨ ‘ਤੇ ਗੈਸ ਸਿਲੰਡਰ ਭਰਦੇ ਸਮੇਂ ਹੋਇਆ। ਦੁਕਾਨ ਵਿੱਚ ਰੱਖੇ ਹੋਰ ਸਿਲੰਡਰਾਂ ਨੂੰ ਵੀ ਅੱਗ ਲੱਗ ਗਈ। ਅੱਗ ਆਸ-ਪਾਸ ਦੀਆਂ ਦੁਕਾਨਾਂ ਤੱਕ ਵੀ ਫੈਲ ਗਈ। ਦੁਕਾਨ ਦੇ ਆਲੇ-ਦੁਆਲੇ ਖੜ੍ਹੇ 24 ਦੇ ਕਰੀਬ ਮੋਟਰਸਾਈਕਲ ਵੀ ਸੜ ਕੇ ਸੁਆਹ ਹੋ ਗਏ। ਪੁਲਿਸ ਦੇ ਹਵਾਲੇ ਨਾਲ ਦੱਸਿਆ ਕਿ ਦੋ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 10 ਹੋਰਾਂ ਨੇ ਹਸਪਤਾਲ ‘ਚ ਇਲਾਜ ਦੌਰਾਨ ਦਮ ਤੋੜ ਦਿੱਤਾ।

ਇਸ ਧਮਾਕੇ ‘ਚ ਘੱਟੋ-ਘੱਟ 25 ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਉਨ੍ਹਾਂ ਨੂੰ ਕਰਾਚੀ ਦੇ ਡਾ: ਰੂਥ ਫਾਊ ਸਿਵਲ ਹਸਪਤਾਲ ਭੇਜਿਆ ਗਿਆ ਹੈ। ਇਕ ਡਾਕਟਰ ਮੁਤਾਬਕ ਕੁਝ ਜ਼ਖਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਹ 70 ਤੋਂ 90 ਫੀਸਦੀ ਤੱਕ ਝੁਲਸ ਗਏ ਹਨ। ਪੁਲਿਸ ਨੇ ਦੱਸਿਆ ਕਿ ਘਟਨਾ ‘ਚ ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਲਾਸਬੇਲਾ ਦੇ ਡਿਪਟੀ ਕਮਿਸ਼ਨਰ ਮੁਰਾਦ ਕਾਸੀ ਨੇ ਕਿਹਾ ਕਿ ਅੱਗ ਪੂਰੇ ਬਾਜ਼ਾਰ ਵਿੱਚ ਫੈਲ ਸਕਦੀ ਸੀ ਪਰ ਅੱਗ ਬੁਝਾਊ ਅਮਲੇ ਦੀਆਂ ਕੋਸ਼ਿਸ਼ਾਂ ਨਾਲ ਇਸ ’ਤੇ ਕਾਬੂ ਪਾ ਲਿਆ ਗਿਆ।