GTA News Media

Top Info Bar
22.1°C Toronto Loading date...
Punjab

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਮੁੜ ਵਿਦੇਸ਼ ਲਈ ਹੋਏ ਰਵਾਨਾ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਮੁੜ ਵਿਦੇਸ਼ ਲਈ ਹੋਏ ਰਵਾਨਾ
Share this post via:

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਇੱਕ ਵਾਰ ਫਿਰ ਵਿਦੇਸ਼ ਲਈ ਰਵਾਨਾ ਹੋ ਗਏ ਹਨ। ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਬਰਤਾਨੀਆ (ਯੂ.ਕੇ.) ਜਾ ਰਹੇ ਹਨ। ਜਿਸ ਦੇ ਲਈ ਉਨ੍ਹਾਂ ਨੂੰ ਭਾਰੀ ਸੁਰੱਖਿਆ ਵਿਚਕਾਰ ਚੰਡੀਗੜ੍ਹ ਹਵਾਈ ਅੱਡੇ ‘ਤੇ ਲਿਜਾਇਆ ਗਿਆ।ਦੱਸਿਆ ਜਾ ਰਿਹਾ ਹੈ ਕਿ ਉਹ 10 ਦਿਨ ਵਿਦੇਸ਼ ਰਹਿਣਗੇ।

ਸਿੱਧੂ ਮੂਸੇਵਾਲਾ ਦੇ ਮਾਪੇ ਆਪਣੇ ਬੇਟੇ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕਰਵਾਉਣ ਅਤੇ ਗੈਂਗਸਟਰ ਕਲਚਰ ਤੋਂ ਮੁਕਤੀ ਦਿਵਾਉਣ ਲਈ ਸੰਘਰਸ਼ ਦੇ ਰਾਹ ਪਏ ਹੋਏ ਹਨ। ਅਜਿਹੇ ‘ਚ ਪੁਲਿਸ ਨੂੰ ਅਜਿਹੇ ਸੰਕੇਤ ਮਿਲੇ ਹਨ ਕਿ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਉਨ੍ਹਾਂ ‘ਤੇ ਕਿਸੇ ਵੀ ਸਮੇਂ ਹਮਲਾ ਹੋ ਸਕਦਾ ਹੈ ਜਿਸ ਕਾਰਨ ਮਾਨਸਾ ਪੁਲਿਸ ਨੇ ਮੂਸੇਵਾਲਾ ਦੇ ਘਰ ਦੇ ਬਾਹਰ ਚੌਕਸੀ ਵਧਾ ਦਿੱਤੀ ਹੈ।

ਸਿੱਧੂ ਮੂਸੇਵਾਲਾ ਦੇ ਘਰ ਦੇ ਬਾਹਰ ਥਾਂ-ਥਾਂ ਪੁਲਿਸ ਤਾਇਨਾਤ ਹੋਣ ਕਾਰਨ ਪੂਰਾ ਪਿੰਡ ਮੂਸੇਵਾਲਾ ਪੁਲਿਸ ਛਾਉਣੀ ਵਿੱਚ ਤਬਦੀਲ ਹੋ ਗਿਆ ਹੈ। ਇਸ ਪਿੰਡ ਅੰਦਰ ਆਉਣ-ਜਾਣ ਵਾਲੇ ਲੋਕਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਬਾਹਰੀ LMG ਦੇ ਨਾਲ ਭਾਰੀ ਫੋਰਸ ਲਗਾ ਦਿੱਤੀ ਗਈ ਹੈ। ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਸੁਰੱਖਿਆ ਏਜੰਸੀਆਂ ਨੂੰ ਮੂਸੇਵਾਲਾ ਦੇ ਪਰਿਵਾਰ ‘ਤੇ ਹਮਲੇ ਸਬੰਧੀ ਅਲਰਟ ਮਿਲਿਆ ਸੀ। ਇਸ ਦੇ ਮੱਦੇਨਜ਼ਰ ਸੁਰੱਖਿਆ ਵਧਾ ਦਿੱਤੀ ਗਈ ਹੈ।