ਸਰਦੀਆਂ ਦੇ ਮੌਸਮ ‘ਚ ਲੋਕ ਮੂੰਗਫਲੀ ਖਾਣਾ ਪਸੰਦ ਕਰਦੇ ਹਨ। ਇਹ ਸਵਾਦ ਦੇ ਨਾਲ-ਨਾਲ ਸਿਹਤ ਲਈ ਵੀ ਫਾਇਦੇਮੰਦ ਹੈ। ਮੂੰਗਫਲੀ ‘ਚ ਉਹ ਸਾਰੇ ਪੋਸ਼ਕ ਤੱਤ ਹੁੰਦੇ ਹਨ, ਜੋ ਸਾਡੇ ਸਰੀਰ ਲਈ ਜ਼ਰੂਰੀ ਹੁੰਦੇ ਹਨ। ਇਸ ‘ਚ ਆਇਰਨ, ਕੈਲਸ਼ੀਅਮ, ਵਿਟਾਮਿਨ-ਈ, ਜ਼ਿੰਕ ਕਾਫੀ ਮਾਤਰਾ ‘ਚ ਪਾਏ ਜਾਂਦੇ ਹਨ। ਇਸ ਦਾ ਸੇਵਨ ਕਰਨ ਨਾਲ ਤੁਸੀਂ ਕਈ ਬਿਮਾਰੀਆਂ ਤੋਂ ਬਚ ਸਕਦੇ ਹੋ।
ਆਓ ਜਾਣਦੇ ਹਾਂ ਸਰਦੀਆਂ ਵਿੱਚ ਮੂੰਗਫਲੀ ਖਾਣ ਦੇ ਫਾਇਦੇ:
1. ਭਾਰ ਘਟਾਉਣ ‘ਚ ਮਦਦਗਾਰ
ਮੂੰਗਫਲੀ ‘ਚ ਫਾਈਬਰ ਤੇ ਪ੍ਰੋਟੀਨ ਭਰਪੂਰ ਮਾਤਰਾ ‘ਚ ਮੌਜੂਦ ਹੁੰਦੇ ਹਨ। ਇਹ ਭੁੱਖ ਘਟਾਉਣ ‘ਚ ਮਦਦ ਕਰਦੇ ਹਨ, ਜਿਸ ਨਾਲ ਭਾਰ ਘਟਾਉਣ ਵਿੱਚ ਮਦਦ ਮਿਲ ਸਕਦੀ ਹੈ।
2.ਕੋਲੈਸਟ੍ਰੋਲ ਲਈ
ਮੂੰਗਫਲੀ ‘ਚ ਮੋਨੋਅਨਸੈਚੁਰੇਟਿਡ ਫੈਟੀ ਐਸਿਡ ਪਾਏ ਜਾਂਦੇ ਹਨ। ਇਹ ਖਰਾਬ ਕੋਲੈਸਟ੍ਰੋਲ ਦੇ ਪੱਧਰ ਨੂੰ ਘਟਾਉਂਦੀ ਹੈ ਤੇ ਚੰਗੇ ਕੋਲੈਸਟ੍ਰੋਲ ਨੂੰ ਵਧਾਉਂਦੀ ਹੈ। ਜੇਕਰ ਤੁਸੀਂ ਨਿਯਮਿਤ ਰੂਪ ‘ਚ ਮੂੰਗਫਲੀ ਖਾਂਦੇ ਹੋ ਤਾਂ ਤੁਸੀਂ ਦਿਲ ਦੇ ਰੋਗਾਂ ਤੋਂ ਬਚ ਸਕਦੇ ਹੋ।
3. ਸਰਦੀ-ਜ਼ੁਕਾਮ ਤੋਂ ਰਾਹਤ ਦਿਵਾਏ
ਮੂੰਗਫਲੀ ਸਰਦੀ-ਜ਼ੁਕਾਮ ਤੋਂ ਰਾਹਤ ਦਿਵਾਉਣ ਲਈ ਕਾਰਗਰ ਹੈ। ਇਹ ਸਰੀਰ ਨੂੰ ਅੰਦਰੋਂ ਗਰਮ ਰੱਖਦੀ ਹੈ। ਇਸ ਦਾ ਰੋਜ਼ਾਨਾ ਸੇਵਨ ਫੇਫੜਿਆਂ ਨੂੰ ਮਜ਼ਬੂਤ ਬਣਾਉਂਦਾ ਹੈ। ਇਸ ਮੌਸਮ ‘ਚ ਜੇਕਰ ਤੁਸੀਂ ਜ਼ੁਕਾਮ ਤੇ ਖਾਂਸੀ ਤੋਂ ਬਚਣਾ ਚਾਹੁੰਦੇ ਹੋ ਤਾਂ ਮੂੰਗਫਲੀ ਨੂੰ ਨਿਯਮਿਤ ਰੂਪ ਨਾਲ ਖਾ ਸਕਦੇ ਹੋ।
4. ਚਮੜੀ ਲਈ ਫਾਇਦੇਮੰਦ
ਮੂੰਗਫਲੀ ‘ਚ ਮੌਜੂਦ ਫੈਟੀ ਐਸਿਡ ਚਮੜੀ ਦੇ ਰੋਗਾਂ ਤੋਂ ਬਚਾਉਣ ‘ਚ ਮਦਦ ਕਰਦੇ ਹਨ। ਇਸ ‘ਚ ਫਾਈਬਰ ਵੀ ਪਾਇਆ ਜਾਂਦਾ ਹੈ, ਜੋ ਸਰੀਰ ‘ਚੋਂ ਜ਼ਹਿਰੀਲੇ ਤੱਤਾਂ ਨੂੰ ਬਾਹਰ ਕੱਢਣ ‘ਚ ਮਦਦ ਕਰਦਾ ਹੈ। ਇਸ ਨਾਲ ਤੁਸੀਂ ਹੈਲਦੀ ਸਕਿੱਨ ਹਾਸਲ ਕਰ ਸਕਦੇ ਹੋ।
5. ਬਲੱਡ ਸ਼ੂਗਰ ਲਈ ਫਾਇਦੇਮੰਦ
ਮੂੰਗਫਲੀ ਵਿੱਚ ਮੈਂਗਨੀਜ਼, ਕੈਲਸ਼ੀਅਮ, ਕਾਰਬੋਹਾਈਡ੍ਰੇਟਸ ਭਰਪੂਰ ਮਾਤਰਾ ‘ਚ ਪਾਏ ਜਾਂਦੇ ਹਨ। ਇਸ ਦੀ ਵਰਤੋਂ ਨਾਲ ਬਲੱਡ ਸ਼ੂਗਰ ਦਾ ਪੱਧਰ ਕੰਟਰੋਲ ‘ਚ ਰਹਿੰਦਾ ਹੈ। ਜੇਕਰ ਤੁਹਾਨੂੰ ਸ਼ੂਗਰ ਦੀ ਸਮੱਸਿਆ ਹੈ ਤਾਂ ਮੂੰਗਫਲੀ ਦਾ ਸੇਵਨ ਤੁਹਾਡੇ ਲਈ ਫਾਇਦੇਮੰਦ ਹੋ ਸਕਦਾ ਹੈ।
6. ਕੈਂਸਰ ਦੇ ਜੋਖ਼ਮ ਨੂੰ ਘਟਾਉਂਦੀ ਹੈ
ਮਾਹਿਰਾਂ ਅਨੁਸਾਰ ਮੂੰਗਫਲੀ ਖਾਣ ਨਾਲ ਕਈ ਤਰ੍ਹਾਂ ਦੇ ਕੈਂਸਰ ਤੋਂ ਬਚਿਆ ਜਾ ਸਕਦਾ ਹੈ। ਇਸ ‘ਚ ਪੌਲੀਫੇਨੋਲਿਕ ਐਂਟੀ-ਆਕਸੀਡੈਂਟਸ ਦੀ ਜ਼ਿਆਦਾ ਮਾਤਰਾ ਹੁੰਦੀ ਹੈ, ਜੋ ਕੈਂਸਰ ਦੇ ਖਤਰੇ ਨੂੰ ਘੱਟ ਕਰਨ ‘ਚ ਮਦਦਗਾਰ ਹੁੰਦੀ ਹੈ।