GTA News Media

Top Info Bar
22.1°C Toronto Loading date...
Entertainment

ਵਿਵਾਦਾਂ ‘ਚ ਘਿਰੇ ਪੰਜਾਬੀ ਗਾਇਕ ਹਰਭਜਨ ਮਾਨ, ਅਦਾਲਤ ਨੇ ਜਾਰੀ ਕੀਤੇ ਹੁਕਮ

ਵਿਵਾਦਾਂ ‘ਚ ਘਿਰੇ ਪੰਜਾਬੀ ਗਾਇਕ ਹਰਭਜਨ ਮਾਨ, ਅਦਾਲਤ ਨੇ ਜਾਰੀ ਕੀਤੇ ਹੁਕਮ
Share this post via:

ਪੰਜਾਬੀ ਗਾਇਕ ਤੇ ਅਦਾਕਾਰ ਹਰਭਜਨ ਮਾਨ ਇੱਕ ਵੱਡੇ ਵਿਵਾਦ ਵਿੱਚ ਫਸ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਦੋ NRI ਨੇ ਹਰਭਜਨ ਮਾਨ ਖ਼ਿਲਾਫ਼ ਮੋਹਾਲੀ ਦੀ ਅਦਾਲਤ  ‘ਚ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਨੇ ਹਰਭਜਨ ਮਾਨ ‘ਤੇ ਧੋਖਾਧੜੀ ਦੇ ਗੰਭੀਰ ਦੋਸ਼ ਲਗਾਏ ਹਨ। ਸ਼ਿਕਾਇਤਕਰਤਾ ਹਰਵਿੰਦਰ ਸਰਾਂ ਅਤੇ ਦਰਸ਼ਨ ਰੰਗੀ ਨੇ ਲਗਭਗ 2.5 ਕਰੋੜ ਰੁਪਏ ਦੀ ਹੇਰਾਫੇਰੀ ਦੇ ਦੋਸ਼ ਲਗਾਏ ਹਨ। ਮੋਹਾਲੀ ਅਦਾਲਤ ਨੇ ਮਾਮਲੇ ਵਿੱਚ ਗਾਇਕ ਹਰਭਜਨ ਮਾਨ ਦੀ ਕੰਪਨੀ ਐਚਐਚ ਰਿਕਾਰਡਜ਼, ਹਰਭਜਨ ਮਾਨ ਅਤੇ ਗੁਰਬਿੰਦਰ ਸਿੰਘ ਬਿੰਦੀ ਨੂੰ 9 ਜਨਵਰੀ 2023 ਨੂੰ ਤਲਬ ਕੀਤਾ ਹੈ।

ਮੋਹਾਲੀ ਦੀ ਅਦਾਲਤ ‘ਚ ਦਾਇਰ ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਮਈ ‘ਚ ਇੱਕ ਫਿਲਮ ਰਿਲੀਜ਼ ਹੋਈ ਸੀ, ਜਿਸ ਦਾ ਪੀਆਰ ਹਰਭਜਨ ਮਾਨ ਦੀ ਕੰਪਨੀ ਅਤੇ ਸ਼ਿਕਾਇਤਕਰਤਾ ਦੋਵਾਂ ਵੱਲੋਂ ਅੱਧਾ-ਅੱਧਾ ਪੈਸਾ ਲਗਾਇਆ ਗਿਆ ਸੀ ਅਤੇ ਮੁਨਾਫਾ ਸਾਂਝਾ ਕਰਨ ਦੀ ਗੱਲ ਹੋਈ ਸੀ, ਪਰ ਨਾਂ ਤਾਂ ਸ਼ਿਕਾਇਤਕਰਤਾ ਨੂੰ ਕੋਈ ਮੁਨਾਫਾ ਦਿੱਤਾ ਗਿਆ ਅਤੇ ਨਾਂ ਹੀ ਕੋਈ ਪੈਸਾ ਵਾਪਸ ਕੀਤਾ ਗਿਆ, ਜਿਸ ਨੂੰ ਲੈ ਕੇ ਇਹ ਪਟੀਸ਼ਨ ਦਾਖਲ ਕੀਤੀ ਗਈ ਹੈ।