ਸਰੀ ‘ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ
ਬਰੈਂਪਟਨ `ਚ ਦੋ ਦਿਨ ਪਹਿਲਾਂ ਹੀ ਸਟੱਡੀ ਵੀਜ਼ੇ ‘ਤੇ ਕੈਨੇਡਾ ਪੁੱਜੇ ਪਟਿਆਲਾ ਦੇ ਹਸ਼ੀਸ਼ ਸਿੰਘ ਨੂੰ ਦਿਲ ਦਾ ਦੌਰਾ ਪੈ ਗਿਆ, ਜੋ ਅਜੇ ਦੋ ਦਿਨ ਪਹਿਲਾਂ ਹੀ ਪੜਾਈ ਲਈ ਸਟੱਡੀ ਵੀਜ਼ੇ ‘ਤੇ ਪੰਜਾਬ ਤੋਂ ਕੈਨੇਡਾ ਆਇਆ ਸੀ। ਉੱਧਰ ਸਰੀ ਵਿੱਚ ਸੁਲਤਾਨਪੁਰ ਲੋਧੀ ਦੇ ਗੁਰਵਿੰਦਰਜੀਤ ਸਿੰਘ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਸੁਲਤਾਨਪੁਰ ਲੋਧੀ ਨਾਲ ਸਬੰਧਤ ਇਹ ਨੌਜਵਾਨ ਮੌਤ ਤੋਂ ਪਹਿਲਾਂ ਭਾਰੀ ਮਾਨਸਿਕ ਤਣਾਅ ਦੇ ਚਲਦਿਆਂ ਸਰੀ ਦੇ ਮੈਮੋਰੀਅਲ ਹਸਪਤਾਲ ਵਿੱਚ ਵੀ ਦਾਖ਼ਲ ਰਿਹਾ। 2016 ਵਿੱਚ ਸਟੱਡੀ ਵੀਜ਼ੇ ‘ਤੇ ਕੈਨੇਡਾ ਆਏ ਗੁਰਵਿੰਦਰਜੀਤ ਨੂੰ ਕੈਨੇਡਾ ਦੀ ਪੀ. ਆਰ. ਮਿਲ ਗਈ ਸੀ। ਗੁਰਵਿੰਦਰਜੀਤ ਦੀ ਮਾਤਾ ਅਤੇ ਉਸ ਦਾ ਭਰਾ ਨਿਊਜ਼ੀਲੈਂਡ ਵਿੱਚ ਰਹਿੰਦੇ ਨੇ, ਜਦਕਿ ਉਸ ਦੇ ਪਿਤਾ ਦੁਬਈ ਵਿੱਚ ਰਹਿੰਦੇ ਹਨ। ਸਰੀ ਪੁਲਿਸ ਵੱਲੋਂ ਇਸ ਪੰਜਾਬੀ ਨੌਜਵਾਨ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।