ਚੰਡੀਗੜ੍ਹ ‘ਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਨੇੜ੍ਹੇ ਮਿਲਿਆ ਬੰਬ
ਚੰਡੀਗੜ੍ਹ ‘ਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਤੋਂ ਕੁਝ ਦੂਰੀ ‘ਤੇ ਬੰਬ ਮਿਲਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਹ ਬੰਬ ਮੋਹਾਲੀ ਦੇ ਨਯਾ ਗਾਓਂ ਨਾਲ ਲੱਗਦੇ ਚੰਡੀਗੜ੍ਹ ਦੇ ਅੰਬਾਂ ਦੇ ਬਾਗ ‘ਚ ਸੈਕਟਰ ਦੋ ‘ਚ ਮਿਲਿਆ ਹੈ। ਜਿੱਥੇ ਇਹ ਬੰਬ ਬਰਾਮਦ ਹੋਇਆ ਹੈ, ਉਥੇ ਨੇੜੇ ਹੀ ਮੁੱਖ ਮੰਤਰੀ ਰਿਹਾਇਸ਼ ਦਾ ਹੈਲੀਪੈਡ ਹੈ।
ਬੰਬ ਦੀ ਸੂਚਨਾ ਬਾਗ ਦੇ ਅੰਦਰ ਲੱਗੇ ਟਿਊਬਵੈੱਲ ਆਪਰੇਟਰ ਨੇ ਦਿੱਤੀ। ਬੰਬ ਦੀ ਸੂਚਨਾ ਮਿਲਦਿਆਂ ਹੀ ਭਾਰੀ ਪੁਲਿਸ ਫੋਰਸ ਅਤੇ ਬੰਬ ਸਕੁਆਇਡ ਟੀਮਾਂ ਮੌਕੇ ’ਤੇ ਪਹੁੰਚ ਗਈਆਂ। ਫਿਲਹਾਲ ਪੁਲਿਸ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ