GTA News Media

Top Info Bar
22.1°C Toronto Loading date...
Canada Crime

ਪੰਜਾਬੀ ਨੌਜਵਾਨ ਦਾ ਕਨੇਡਾ ‘ਚ ਲੁੱਟ ਤੋਂ ਬਾਅਦ ਕਤਲ

ਪੰਜਾਬੀ ਨੌਜਵਾਨ ਦਾ ਕਨੇਡਾ ‘ਚ ਲੁੱਟ ਤੋਂ ਬਾਅਦ ਕਤਲ
Share this post via:

ਮਾਹਿਲਪੁਰ ਸ਼ਹਿਰ ਦੇ ਨਾਲ ਲੱਗਦੇ ਪਿੰਡ ਚੰਦੇਲੀ ਦੇ ਨੌਜਵਾਨ ਦਾ 31 ਦਸੰਬਰ ਦੀ ਰਾਤ ਨੂੰ ਢਾਈ ਵਜੇ ਦੇ ਲਗਭਗ ਲੁੱਟ ਤੋਂ ਬਾਅਦ ਕਤਲ ਕਰ ਦਿੱਤਾ। ਲੁਟੇਰੇ ਜਾਂਦੇ ਹੋਏ ਉਸ ਦੇ ਸਾਰੇ ਗਹਿਣੇ, ਮੋਬਾਇਲ, ਪਰਸ, ATM ਅਤੇ ਪੈਸੇ ਵੀ ਨਾਲ ਲੈ ਗਏ। ਪੀੜਿਤ ਪਰਿਵਾਰ ਨੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਤੋਂ ਮੰਗ ਕੀਤੀ ਹੈ ਕਿ ਉਨਾਂ ਦੇ ਇਕਲੌਤੇ ਪੁੱਤਰ ਦੇ ਕੈਨੇਡਾ ਵਿਚ ਹੋਏ ਕਤਲ ਦੇ ਦੋਸ਼ੀਆਂ ਦਾ ਪਤਾ ਲਗਾ ਕੇ ਸਜਾ ਦਿੱਤੀ ਜਾਵੇ। ਉਸ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜ ਕੁ ਸਾਲ ਪਹਿਲਾਂ ਉਨ੍ਹਾਂ ਦਾ ਪੁੱਤਰ ਮੋਹਿਤ ਸ਼ਰਮਾ ਸਟੱਡੀ ਵੀਜ਼ੇ ‘ਤੇ ਕੈਨੇਡਾ ਗਿਆ ਸੀ ਅਤੇ ਉੱਥੇ ਹੀ ਪੱਕਾ ਹੋ ਗਿਆ ਸੀ। ਉਨ੍ਹਾਂ ਦੱਸਿਆ ਕਿ ਦੋ ਦਿਨ ਪਹਿਲਾਂ ਮੋਹਿਤ ਦਾ ਚਚੇਰਾ ਭਰਾ ਅਰਮਾਨ ਸ਼ਰਮਾ ਵੀ ਕੈਨੇਡਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਕੈਨੇਡਾ ਪਹੁੰਚੇ ਭਤੀਜੇ ਅਰਮਾਨ ਸ਼ਰਮਾ ਨੇ ਫ਼ੋਨ ‘ਤੇ ਆਪਣੇ ਤਾਏ ਤਰਲੋਕ ਨਾਥ ਸ਼ਰਮਾ ਨੂੰ ਐਤਵਾਰ ਦੀ ਸਵੇਰ ਫ਼ੋਨ ‘ਤੇ ਦੱਸਿਆ ਕਿ ਮੋਹਿਤ ਉਨ੍ਹਾਂ ਨੂੰ ਨਹੀਂ ਲੱਭ ਰਿਹਾ ਪਤਾ ਨਹੀ ਕਿੱਧਰੇ ਚਲਾ ਗਿਆ ਹੈ।ਪਰਿਵਾਰ ਨੇ ਦੱਸਿਆ ਕਿ ਉਹ ਸਾਰਾ ਦਿਨ ਉਸ ਨੂੰ ਲੱਭਦੇ ਰਹੇ ਪਰ ਉਹ ਨਹੀਂ ਲੱਭਿਆ। ਇੱਕ ਜਨਵਰੀ ਦੀ ਸਵੇਰ ਸ਼ਹਿਰ ਤੋਂ ਬਾਹਰ ਉਸ ਦੀ ਕਾਰ ਇੱਕ ਸੁੰਨਸਾਨ ਇਲਾਕੇ ‘ਚ ਮਿਲੀ ਅਤੇ ਪਿਛਲੀ ਸੀਟ ‘ਤੇ ਮੋਹਿਤ ਦੀ ਲਾਸ਼ ਪਈ ਸੀ ਤੇ ਉਸ ਵਲੋਂ ਪਾਏ ਸੋਨੇ ਦੇ ਗਹਿਣੇ ਜਿਸ ‘ਚ ਚੈਨੀ, ਕੜਾ, ਡਾਇਮੰਡ ਟਾਪਸ, ਮੁੰਦਰੀਆਂ, ਪਰਸ, ਮੋਬਾਇਲ ਅਤੇ ATM ਕਾਰਡ ਵੀ ਗਾਇਬ ਸੀ

ਉਨ੍ਹਾਂ ਸ਼ੱਕ ਪ੍ਰਗਟ ਕੀਤਾ ਕਿ ਲੁੱਟ ਖ਼ੋਹ ਦੀ ਨੀਅਤ ਨਾਲ ਉਨ੍ਹਾਂ ਦੇ ਲੜਕੇ ਦਾ ਕਤਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੈਨੇਡਾ ਪੁਲਿਸ ਵੀ ਮਾਮਲੇ ਦੀ ਪੜਤਾਲ ਕਰ ਰਹੀ ਹੈ। ਉਨ੍ਹਾਂ ਭਾਰਤ ਸਰਕਾਰ ਦੇ ਮੰਤਰੀ ਸੋਮ ਪ੍ਰਕਾਸ਼ ਤੋਂ ਮੰਗ ਕੀਤੀ ਕਿ ਕੈਨੇਡਾ ਸਰਕਾਰ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਦੇ ਲੜਕੇ ਦੇ ਕਤਲ ਦੇ ਕਾਰਨਾ ਦਾ ਪਤਾ ਲਗਾਇਆ ਜਾਵੇ ਅਤੇ ਦੋਸ਼ੀਆਂ ਨੂੰ ਸਜਾ ਦਵਾਈ ਜਾਵੇ।